''ਆਪ'' ਆਗੂ ਨੀਲ ਗਰਗ ਨੇ ਘੇਰੀ ਭਾਜਪਾ, ਕਿਹਾ-ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਕੇਂਦਰ ਸਰਕਾਰ
Wednesday, Oct 23, 2024 - 02:32 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਝੋਨੇ ਦੀ ਖ਼ਰੀਦ ਸਬੰਧੀ ਆ ਰਹੀ ਮੁਸ਼ਕਿਲ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕਿਸਾਨ ਅੰਦੋਲਨ ਦਾ ਬਲਦਾ ਲੈ ਰਹੀ ਹੈ। ਅੱਜ ਤੋਂ 5 ਸਾਲ ਪਹਿਲਾਂ ਆੜ੍ਹਤੀਆਂ ਨੂੰ ਆੜ੍ਹਤ ਢਾਈ ਫ਼ੀਸਦੀ ਮਿਲਦੀ ਸੀ ਜੋਕਿ ਐੱਮ. ਐੱਸ. ਪੀ. ਨਾਲ ਜੁੜੀ ਹੁੰਦੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਘੱਟ ਕਰਕੇ 45 ਰੁਪਏ ਕਰ ਦਿੱਤਾ।
ਇਹ ਵੀ ਪੜ੍ਹੋ- ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀ ਗੋਲ਼ੀ, ਬਜ਼ੁਰਗ ਨੂੰ ਗੁਆਉਣੀ ਪਈ ਜਾਨ
ਨੀਲ ਗਰਗ ਨੇ ਕਿਹਾ ਕਿ ਐੱਫ਼. ਸੀ. ਆਈ. ਨੇ ਸ਼ੈਲਰਾਂ ਕੋਲੋਂ ਫ਼ਸਲ ਚੁੱਕਣ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਕੀਤਾ ਹੈ, ਜਿਸ ਦੇ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 90 ਫ਼ੀਸਦੀ ਫ਼ਸਲ ਚੁੱਕ ਲਈ ਹੈ ਅਤੇ ਉਸ ਦਾ ਭੁਗਤਾਣ ਵੀ ਕਿਸਾਨਾਂ ਨੂੰ ਕਰ ਦਿੱਤਾ ਗਿਆ ਹੈ। ਹੁਣ ਮੁੱਦਾ ਉਸ ਖ਼ਰੀਦੀ ਹੋਈ ਫ਼ਸਲ ਨੂੰ ਰੱਖਣ ਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਕੇਂਦਰ ਸਰਕਾਰ ਨੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਰੱਖੀ ਹੈ ਕੀ ਇਹ ਮੀਟਿੰਗ ਪਹਿਲਾਂ ਨਹੀਂ ਹੋ ਸਕਦੀ ਸੀ। ਕੇਂਦਰ ਸਰਕਾਰ ਪੰਜਾਬ ਨੂੰ ਸਾਜਿਸ਼ ਤਹਿਤ ਉਲਝਾ ਕੇ ਰੱਖਣਾ ਚਾਹੁੰਦੀ ਹੈ ਅਤੇ ਮੀਟਿੰਗਾਂ ਦਾ ਬਹਾਨਾ ਕਰ ਰਹੀ ਹੈ। ਕੇਂਦਰ ਸਰਕਾਰ ਨੂੰ ਗਿਣਤੀਆਂ-ਮਿਣਤੀਆਂ ਛੱਡ ਕੇ ਪੰਜਾਬ ਦੀ ਭਲਾਈ 'ਤੇ ਕੰਮ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ