'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

Saturday, Jun 28, 2025 - 03:02 PM (IST)

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

ਸੁਲਤਾਨਪੁਰ ਲੋਧੀ (ਸੋਢੀ)- ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਤੀਜੇ ਕੋਚ ਤਰਨਦੀਪ ਸਿੰਘ ਚੀਮਾ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਮੰਦਭਾਗੀ ਖ਼ਬਰ ਨੂੰ ਸੁਣਦੇ ਹੀ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਨਜ਼ਦੀਕੀ ਪਿੰਡ ਭਵਾਨੀਪੁਰ ਵੇਂਈ ਨਦੀ ਦੇ ਪੁੱਲ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿਚ ਤਰਨਦੀਪ ਸਿੰਘ ਚੀਮਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਦਬੂਲੀਆਂ ਦੀ ਮੌਤ ਹੋ ਗਈ ਹੈ। 

PunjabKesari

ਇਹ ਵੀ ਪੜ੍ਹੋ:  ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਕਪੂਰਥਲਾ ਦੇ ਐੱਸ. ਐੱਚ. ਓ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਪਿੰਡ ਭਵਾਨੀਪੁਰ ਪੁੱਲ ਨੇੜੇ ਸਵਿੱਫਟ ਕਾਰ ਅਤੇ ਮੱਕੀ ਨਾਲ ਭਰੇ ਟਰੱਕ ਦੀ ਟੱਕਰ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਪੋਸਟਮਾਰਟਮ ਕਰਵਾਉਣ ਲਈ ਲਿਆਂਦੀ ਗਈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਟਰੱਕ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬਹੁਤ ਹੀ ਹੋਣਹਾਰ ਖਿਡਾਰੀ ਤਰਨਜੀਤ ਸਿੰਘ ਚੀਮਾ ਦੀ ਬੇਵਕਤ ਮੌਤ 'ਤੇ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਵੱਲੋਂ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ ਜਾਣਕਾਰੀ ਆਈ ਸਾਹਮਣੇ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News