ਲੁਧਿਆਣਾ ਦੀ ਅਦਾਲਤ ਨੇ ਆਪ ਆਗੂ 'ਸੰਜੇ ਸਿੰਘ' ਨੂੰ ਦਿੱਤੀ ਰਾਹਤ, ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ
Tuesday, Sep 07, 2021 - 04:10 PM (IST)
ਲੁਧਿਆਣਾ (ਮਹਿਰਾ) : ਲੁਧਿਆਣਾ ਦੀ ਅਦਾਲਤ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਮ. ਪੀ. ਸੰਜੇ ਸਿੰਘ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਵੱਲੋਂ ਸੰਜੇ ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਕੱਢਣ ਦੇ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਆ ਦੀ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਬੀਤੇ ਦਿਨ ਮਾਣਹਾਨੀ ਦੇ ਇਕ ਮਾਮਲੇ 'ਚ ਸੰਜੇ ਸਿੰਘ ਦੇ ਨਾ ਆਉਣ 'ਤੇ ਉਨ੍ਹਾਂ ਦੇ ਗ੍ਰਿਫ਼ਾਤਰ ਵਾਰੰਟ ਕੱਢਣ ਦੇ ਹੁਕਮ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਮਾਹਿਲਪੁਰ 'ਚ ਮਕਾਨ ਦੀ ਮੁਰੰਮਤ ਦੌਰਾਨ ਕੰਧ 'ਚੋਂ ਮਿਲਿਆ 'ਜ਼ਿੰਦਾ ਬੰਬ', ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਹਾਲਾਂਕਿ ਸੰਜੇ ਸਿੰਘ ਦੇ ਵਕੀਲ ਨੇ ਅਦਾਲਤ 'ਚ ਸੰਜੇ ਸਿੰਘ ਦੀ ਹਾਜ਼ਰੀ ਮੁਆਫ਼ੀ ਨੂੰ ਲੈ ਕੇ ਇਕ ਅਰਜ਼ੀ ਵੀ ਦਿੱਤੀ ਸੀ, ਜੋ ਕਿ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ। ਅੱਜ ਸੰਜੇ ਸਿੰਘ ਆਪਣੇ ਵਕੀਲਾਂ ਦੇ ਨਾਲ ਉਪਰੋਕਤ ਅਦਾਲਤ 'ਚ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਸਰੰਡਰ ਕਰਦੇ ਹੋਏ ਜ਼ਮਾਨਤ ਦੇਣ ਦੀ ਮੰਗ ਕੀਤੀ। ਇਸ 'ਤੇ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਜ਼ਮਾਨਤ ਦੇ ਦਿੱਤੀ।
ਇਹ ਵੀ ਪੜ੍ਹੋ : ਮੋਹਾਲੀ 'ਚ ਵੱਡੀ ਵਾਰਦਾਤ, ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਸਬ ਇੰਸਪੈਕਟਰ ਨੇ ਬੇਰਹਿਮੀ ਨਾਲ ਕਤਲ ਕੀਤੀ ਪਤਨੀ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਪੰਜਾਬ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜਨ ਅਤੇ ਹੋਰ ਕਈ ਤਰ੍ਹਾਂ ਦੇ ਦੋਸ਼ ਲਾਏ ਗਏ ਸਨ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਲੁਧਿਆਣਾ ਦੀ ਅਦਾਲਤ 'ਚ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਦੀ ਬੀਤੇ ਦਿਨ ਲੁਧਿਆਣਾ ਦੀ ਉਕਤ ਅਦਾਲਤ ’ਚ ਸੁਣਵਾਈ ਸੀ। ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਸੰਜੇ ਸਿੰਘ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ