ਲੁਧਿਆਣਾ : 'ਆਪ' ਆਗੂ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ਦੀ ਸੁਣਵਾਈ 2 ਦਸੰਬਰ ਤੱਕ ਟਲੀ

Sunday, Nov 20, 2022 - 08:43 AM (IST)

ਲੁਧਿਆਣਾ (ਮਹਿਰਾ) : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਲੁਧਿਆਣਾ ਦੀ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ 2 ਦਸੰਬਰ ਲਈ ਰੱਦ ਕਰ ਦਿੱਤੀ ਹੈ। ਸੁਣਵਾਈ ਦੌਰਾਨ ਸੰਜੇ ਸਿੰਘ ਦੇ ਵਕੀਲਾਂ ਵੱਲੋਂ ਸੰਜੇ ਸਿੰਘ ਦੇ ਬਚਾਅ ’ਚ ਗਵਾਹਾਂ ਨੂੰ ਪੇਸ਼ ਕਰਨ ਤੋਂ ਬਾਅਦ ਆਪਣੀ ਗਵਾਹੀ ਬੰਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮਾਮਲੇ ਨੂੰ ਅਦਾਲਤ ਵੱਲੋਂ ਉਕਤ ਬਹਿਸ ਲਈ ਰੱਖ ਲਿਆ ਗਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ : ਜੰਗਲ 'ਚ ਗੱਦੇ ਵਿਛਾ ਗੰਦਾ ਧੰਦਾ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ, ਪਈਆਂ ਭਾਜੜਾਂ ਜਦੋਂ...(ਤਸਵੀਰਾਂ)

ਇਸ ਮਾਮਲੇ ’ਚ ਸੰਜੇ ਸਿੰਘ ਨੇ ਅਦਾਲਤ ’ਚ ਆਪਣੇ ਆਪ ਨੂੰ ਬੇਕਸੂਰ ਸਾਬਿਤ ਕਰਨ ਲਈ 3 ਗਵਾਹ ਪੇਸ਼ ਕਰਵਾਏ ਸਨ, ਜਿਨ੍ਹਾਂ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਜ਼ਿਰਹ ਦੌਰਾਨ ਸਵਾਲ-ਜਵਾਬ ਕੀਤੇ ਜਾ ਚੁੱਕੇ ਹਨ। ਇਸੇ ਮਾਮਲੇ ’ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਮਾਮਲੇ ਨੂੰ ਸਾਬਿਤ ਕਰਨ ਲਈ ਆਪਣੇ ਗਵਾਹ ਅਦਾਲਤ ’ਚ ਪੇਸ਼ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਚੰਡੀਗੜ੍ਹ-ਅੰਬਾਲਾ 'ਚ 3 ਮਹੀਨੇ ਲਈ 6 ਟਰੇਨਾਂ ਰੱਦ

ਦੱਸਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਪੰਜਾਬ ਦੇ ਸਾਬਕਾ ਰੈਵੇਨਿਊ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਕਈ ਹੋਰ ਅਪਰਾਧਾਂ ’ਚ ਸ਼ਾਮਲ ਹੋਣ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ’ਤੇ ਅਦਾਲਤ ’ਚ ਮਾਣਹਾਣੀ ਦਾ ਦਾਅਵਾ ਠੋਕ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News