ਮਾਣਹਾਨੀ ਮਾਮਲੇ ''ਚ ''ਆਪ'' ਆਗੂ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ ''ਚ ਹੋਏ ਪੇਸ਼
Saturday, Jul 06, 2024 - 07:05 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ 'ਆਪ' ਆਗੂ ਸੰਜੇ ਸਿੰਘ 'ਤੇ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅੱਜ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ 18 ਜੁਲਾਈ ਦੀ ਅਗਲੀ ਤਾਰੀਖ਼ ਪਾਈ ਗਈ ਹੈ। ਸੁਣਵਾਈ ਤੋਂ ਬਾਅਦ ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਉਕਤ ਕੇਸ ਸੁਣਵਾਈ ਦੇ ਆਖਰੀ ਦੌਰ ਵਿਚ ਹੈ। ਉਨ੍ਹਾਂ ਕਿਹਾ ਕਿ ਮੈਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੁਝ ਵੀ ਗਲਤ ਨਹੀਂ ਬੋਲਿਆ ਸੀ, ਮੈਂ ਜੋ ਕਿਹਾ ਉਹ ਸਾਬਤ ਵੀ ਹੋਇਆ ਹੈ। ਉਕਤ ਕੇਸ ਆਖ਼ਰੀ ਦੌਰ ਵਿਚ ਚੱਲਦਾ ਪਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਮਧੂਮੱਖੀਆਂ ਲੜਨ ਕਾਰਨ 5 ਸਾਲਾ ਬੱਚੀ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ‘ਆਪ’ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਜੱਜ ਨੇ ਕੇਸ ਦੀ ਸੁਣਵਾਈ ਲਈ ਅਗਲੀ ਤਾਰੀਖ਼ 18 ਜੁਲਾਈ ਰੱਖੀ ਹੈ। ਇਸ ਮੌਕੇ ਸੰਜੇ ਸਿੰਘ ਵੱਲੋਂ ਭਾਜਪਾ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਗਏ।
2016 'ਚ ਸ਼ੁਰੂ ਹੋਇਆ ਸੀ ਮਾਮਲਾ
ਪੰਜਾਬ 'ਚ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 'ਚ ਮਾਣਹਾਨੀ ਦਾ ਮਾਮਲਾ ਸ਼ੁਰੂ ਹੋਇਆ ਸੀ। ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਬਿਕਰਮ ਮਜੀਠੀਆ 'ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਜਿਸ 'ਤੇ ਬਿਕਰਮ ਮਜੀਠੀਆ ਨੇ ਅਦਾਲਤ 'ਚ ਪਹੁੰਚ ਕੇ ਮਾਣਹਾਨੀ ਦਾ ਦਾਅਵਾ ਕੀਤਾ ਹੈ। ਟਿੱਪਣੀ ਤੋਂ ਬਾਅਦ ਬਿਕਰਮ ਮਜੀਠੀਆ ਵਲੋਂ ਇਨ੍ਹਾਂ ਦੋਵਾਂ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਬਿਕਰਮ ਮਜੀਠੀਆ ਕੋਲੋਂ ਮੁਆਫ਼ੀ ਮੰਗ ਲਈ ਸੀ ਪਰ ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਦੀ ਅਜੇ ਤੱਕ ਇਸ ਮਾਮਲੇ ਨੂੰ ਲੈ ਕੇ ਪੇਸ਼ੀ ਹੋ ਰਹੀ ਹੈ।
ਇਹ ਵੀ ਪੜ੍ਹੋ- ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।