ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ

Saturday, Mar 19, 2022 - 10:13 AM (IST)

ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ

ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਮੰਤਰੀ ਬਣਾਉਣ ਲਈ ਨਾਂ ਫਾਈਨਲ ਕੀਤੇ ਗਏ ਹਨ, ਉਸ ਨਾਲ ਸਿਆਸੀ ਮਾਹਿਰ ਪੂਰੀ ਤਰ੍ਹਾਂ ਫੇਲ ਸਾਬਿਤ ਹੋ ਗਏ ਹਨ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹੀ ਚਰਚਾ ਸੀ ਹੋ ਰਹੀ ਸੀ ਕਿ ਲਗਾਤਾਰ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੇ ਪਿਛਲੇ ਟਾਇਰ ਥੱਲੇ ਆਇਆ ਸਾਈਕਲ ਸਵਾਰ

ਇਸੇ ਤਰ੍ਹਾਂ ਦਿੱਗਜਾਂ ਨੂੰ ਹਰਾਉਣ ਵਾਲੇ ਵਿਧਾਇਕਾਂ 'ਚੋਂ ਵੀ ਮੰਤਰੀ ਬਣਾਏ ਜਾਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਉਨ੍ਹਾਂ ਦੇ ਅਰਮਾਨਾਂ 'ਤੇ ਪਾਣੀ ਫਿਰ ਗਿਆ ਹੈ ਕਿਉਂਕਿ ਦੂਜੀ ਵਾਰ ਜਿੱਤਣ ਵਾਲੇ ਸਿਰਫ 2 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ, ਜਦੋਂ ਕਿ ਦਿੱਗਜਾਂ ਨੂੰ ਹਰਾਉਣ ਵਾਲੇ ਵਿਧਾਇਕਾਂ 'ਚੋਂ ਕਿਸੇ ਇਕ ਨੂੰ ਵੀ ਮੰਤਰੀ ਨਹੀਂ ਬਣਾਇਆ ਗਿਆ।

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਦੀ ਪਹਿਲੀ ਬੈਠਕ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਹੋਵੇਗੀ ਬੈਠਕ

ਇਨ੍ਹਾਂ 'ਚ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਜੈ ਕਿਸ਼ਨ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਸਿੰਘ ਪੰਡੋਰੀ ਦੇ ਨਾਂ ਮੁੱਖ ਤੌਰ 'ਤੇ ਸ਼ਾਮਲ ਹਨ। ਹਾਲਾਂਕਿ ਪਹਿਲੀ ਵਾਰ ਜਿੱਤਣ ਵਾਲੇ 8 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News