ਹਰਪਾਲ ਚੀਮਾ ਸਮੇਤ ''ਆਪ'' ਦੇ ਸੀਨੀਅਰ ਆਗੂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Thursday, Oct 08, 2020 - 03:17 PM (IST)

ਹਰਪਾਲ ਚੀਮਾ ਸਮੇਤ ''ਆਪ'' ਦੇ ਸੀਨੀਅਰ ਆਗੂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਵਜ਼ੀਫ਼ਾ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ 'ਚ 'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਅ ਕੀਤਾ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਕਾਫੀ ਧੱਕਾ-ਮੁੱਕੀ ਹੈ ਅਤੇ ਪੁਲਸ ਨੇ ਰਾਹ 'ਚ ਹਰਪਾਲ ਚੀਮਾ ਸਮੇਤ ਬਾਕੀ ਸੀਨੀਅਰ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।

PunjabKesari

ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਵੱਲੋਂ ਆਈ ਵਜ਼ੀਫਾ ਸਕੀਮ ਤਹਿਤ ਕਰੋੜਾਂ ਰੁਪਏ ਦਾ ਘਪਲਾ ਕਰਕੇ ਦਲਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਪੰਜਾਬ ਸਰਕਾਰ ਦੀ ਮਿਲੀ-ਭੁਗਤ ਦਰਸਾਉਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਾਈ ਜਾਣੀ ਚਾਹੀਦੀ ਹੈ।
 


author

Babita

Content Editor

Related News