ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਖੁਸ਼ੀ 'ਚ ਆਪ ਦੇ ਮੰਤਰੀਆਂ ਤੇ ਪਾਰਟੀ ਵਰਕਰਾਂ ਨੇ ਵੰਡੇ ਲੱਡੂ ਤੇ ਪਾਏ ਭੰਗੜੇ
Friday, Jun 21, 2024 - 05:40 AM (IST)
ਚੰਡੀਗੜ੍ਹ (ਅੰਕੁਰ) : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਜ਼ਮਾਨਤ ਮਿਲਣ ਦੀ ਖ਼ੁਸ਼ੀ ’ਚ ‘ਆਪ’ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਜਤਾਈ ਤੇ ਭੰਗੜਾ ਵੀ ਪਾਇਆ। ਸ਼ਾਮ ਸਮੇਂ ਖ਼ਬਰ ਮਿਲਦਿਆਂ ਹੀ ਪਾਰਟੀ ਦੇ ਚੰਡੀਗੜ੍ਹ ਸੈਕਟਰ 39 ਸਥਿਤ ਦਫ਼ਤਰ ’ਚ ਇਕੱਠੇ ਹੋਣੇ ਸ਼ੁਰੂ ਹੋ ਗਏ।
ਇਸ ਮੌਕੇ ਢੋਲ ਦੇ ਡੱਗੇ ’ਤੇ ‘ਆਪ’ ਆਗੂਆਂ, ਵਰਕਰਾਂ ਨੇ ਭੰਗੜਾ ਪਾਇਆ ਤੇ ਖ਼ੁਸ਼ੀ ਮਨਾਈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਬੁਲਾਰੇ ਨੀਲ ਗਰਗ ਸਮੇਤ ਕਈ ਆਗੂਆਂ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਚੀਮਾ ਨੇ ਕਿਹਾ ਕਿ ਭਾਜਪਾ ਨੇ ਝੂਠੇ ਕੇਸ ’ਚ ਅਰਵਿੰਦ ਕੇਜਰੀਵਾਲ ਨੂੰ ਫਸਾਉਣ ਦਾ ਯਤਨ ਕੀਤਾ।
ਇਹ ਵੀ ਪੜ੍ਹੋ- ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪਠਾਨਕੋਟ ਦੀ ਲੀਚੀ ਨੂੰ ਭੇਜਿਆ ਜਾਵੇਗਾ ਵਿਦੇਸ਼
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ ਆਪਣੇ ਵਿਰੋਧੀਆਂ ਦਾ ਮੂੰਹ ਬੰਦ ਕਰਨ ਲਈ ਈ.ਡੀ. ਤੇ ਹੋਰ ਏਜੰਸੀਆਂ ਦਾ ਸਹਾਰਾ ਲਿਆ ਪਰ ਅਦਾਲਤ ’ਚ ਬਹਿਸ ਦੌਰਾਨ ਈ.ਡੀ. ਕੋਈ ਤੱਥ ਜਾਂ ਸਬੂਤ ਅਦਾਲਤ ’ਚ ਪੇਸ਼ ਨਹੀਂ ਕਰ ਸਕੀ। ਇਸ ਮੌਕੇ ‘ਆਪ’ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ., ਪਾਰਟੀ ਅਹੁਦੇਦਾਰ ਤੇ ਹੋਰ ਆਗੂਆਂ ਦਾ ਮੂੰਹ ਮਿੱਠਾ ਕਰਵਾਇਆ।
ਇਹ ਵੀ ਪੜ੍ਹੋ- ਖ਼ੁਦ ਨੂੰ ਜ਼ਖਮੀ ਕਰ ਕੇ ਸਿਵਲ ਹਸਪਤਾਲ ’ਚ MLR ਕਟਵਾਉਣੀ ਹੁਣ ਨਹੀਂ ਹੋਵੇਗੀ ਆਸਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e