ਫਤਿਹਗੜ੍ਹ ਚੂੜੀਆਂ ''ਚ ਆਮ ਆਦਮੀ ਪਾਰਟੀ ਨੂੰ ਝਟਕਾ

Friday, Jan 13, 2017 - 01:42 PM (IST)

ਫਤਿਹਗੜ੍ਹ ਚੂੜੀਆਂ ''ਚ ਆਮ ਆਦਮੀ ਪਾਰਟੀ ਨੂੰ ਝਟਕਾ

ਗੁਰਦਾਸਪੁਰ : ਚੋਣਾਂ ਦੀ ਗਰਮਾਹਟ ''ਚ ਇਕ ਦੂਜੇ ਦੇ ਖੇਮੇ ਵਿਚ ਸੇਧ ਮਾਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ''ਚ ਆਮ ਆਦਮੀ ਪਾਰਟੀ ਦੇ ਕਈ ਵਰਕਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਸਮਰਥਨ ''ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਕਈ ਕਾਂਗਰਸੀ ਆਗੂਆਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਹੈ।
ਦੋਹਾਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣਾਂ ਦੌਰਾਨ ਆਪਣੀ-ਆਪਣੀ ਜਿੱਤ ਦਾ ਦਾਅਵਾ ਪੇਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੀ ਜਨਤਾ ਕਿਸ ਪਾਰਟੀ ਦੇ ਹੱਕ ਵਿਚ ਨਿੱਤਰਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।


author

Gurminder Singh

Content Editor

Related News