ਚੰਡੀਗੜ੍ਹ : ਕੈਪਟਨ ਦੇ ਘਰ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ 'ਤੇ ਪਾਣੀ ਦੀਆਂ ਵਾਛੜਾਂ (ਤਸਵੀਰਾਂ)

09/04/2017 2:46:20 PM

ਚੰਡੀਗੜ੍ਹ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ਅਤੇ ਲੁਧਿਆਣਾ ਸਿਟੀ ਸੈਂਟਰ ਘੋਟਾਲੇ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਨੂੰ ਲੈ ਕੇ 'ਆਪ' ਆਗੂਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਸ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। 'ਆਪ' ਆਗੂ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਕੈਪਟਨ ਦੀ ਕੋਠ ਵੱਲ ਵਧੇ ਪਰ ਪੁਲਸ ਨੇ ਧਾਰਾ-144 ਤੋੜਨ ਕਾਰਨ ਉਨ੍ਹਾਂ ਨੂੰ ਰੋਕ ਕੇ ਜ਼ਬਰਦਸਤੀ ਬੱਸਾਂ 'ਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 'ਆਪ' ਆਗੂਆਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਹੋ ਗਈ, ਜਿਸ ਦੇ ਚੱਲਦਿਆਂ ਪੁਲਸ ਨੂੰ 'ਆਪ' ਆਗੂਆਂ 'ਤੇ ਪਾਣੀ ਦੀਆਂ ਵਾਛੜਾਂ ਕਰਨੀਆਂ ਪਈਆਂ।


Related News