'ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਨੇ 'ਆਪ' ਦੇ ਲੀਡਰ', ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ (ਵੀਡੀਓ)

Tuesday, Feb 10, 2026 - 03:38 PM (IST)

'ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਨੇ 'ਆਪ' ਦੇ ਲੀਡਰ', ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ (ਵੀਡੀਓ)

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਫਿਰੋਜ਼ਪੁਰ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਰੱਖੀ ਗਈ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ 'ਚ ਹਿੱਸਾ ਲੈਣ ਲਈ ਪੁੱਜੇ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਵੱਡੇ ਇਲਜ਼ਾਮ ਲਾਏ। ਉਨ੍ਹਾਂ ਨੇ ਜਿੱਥੇ ਰਾਜਪਾਲ ਨੂੰ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਵਧਾਈ ਦਿੱਤੀ, ਉੱਥੇ ਹੀ ਕਿਹਾ ਕਿ ਰਾਜਪਾਲ ਨੇ ਬਹੁਤ ਵੱਡਾ ਉਪਰਾਲਾ ਕੀਤਾ ਹੈ ਅਤੇ ਜਿਹੜਾ ਕੰਮ ਸਰਕਾਰਾਂ ਦਾ ਸੀ, ਉਹ ਹੁਣ ਰਾਜਪਾਲ ਸਾਹਿਬ ਨੇ ਚੁੱਕ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਪਿਆ ਵੱਡਾ ਪੰਗਾ! ਮੁਫ਼ਤ ਬਿਜਲੀ ਲੈਣ ਵਾਲੇ ਖ਼ਪਤਕਾਰਾਂ ਦੇ ਸੁੱਕੇ ਸਾਹ

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਪਾਰਟੀ ਦੇ ਲੀਡਰ ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੇ ਹਨ, ਜਿਸ ਕਾਰਨ ਨਸ਼ੇ ਪੰਜਾਬ 'ਚ ਬਹੁਤ ਜ਼ਿਆਦਾ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਅਸੀਂ ਪੰਜਾਬ 'ਚ ਇਕ ਵੀ ਗੈਂਗਸਟਰ ਨਹੀਂ ਰਹਿਣ ਦਿਆਂਗੇ। ਉਨ੍ਹਾਂ ਕਿਹਾ ਕਿ ਗਰਾਊਂਡ ਪੱਧਰ ਤੋਂ ਉੱਚੇ ਲੈਵਲ ਤੱਕ ਗੈਂਗਸਟਰ ਫੜ੍ਹ ਕੇ ਲਿਆਵਾਂਗੇ।

ਇਹ ਵੀ ਪੜ੍ਹੋ : ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ...

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਆਪਣੀ ਜਵਾਨੀ ਹੈ ਅਤੇ ਇੱਥੇ ਨਸ਼ਾ ਖ਼ਤਮ ਕਰਨ ਦੀ ਬਜਾਏ ਵਾਰ-ਵਾਰ ਸਿਆਸਤ ਖੇਡੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਜੰਗ 'ਚ ਸਭ ਨੂੰ ਇਕਜੁੱਟ ਹੋਣਾ ਪਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News