ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ‘ਆਪ’ ਆਗੂਆਂ ਵੱਲੋਂ ਸਵਾਗਤ, ਸੰਧਵਾਂ ਨੇ ਆਖੀ ਇਹ ਵੱਡੀ ਗੱਲ

Tuesday, Nov 16, 2021 - 05:48 PM (IST)

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ‘ਆਪ’ ਆਗੂਆਂ ਵੱਲੋਂ ਸਵਾਗਤ, ਸੰਧਵਾਂ ਨੇ ਆਖੀ ਇਹ ਵੱਡੀ ਗੱਲ

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਦੇ ਨਾਲ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਅੱਗੇ ਅਰਦਾਸ ਵੀ ਕਰਦੇ ਹਾਂ ਕਿ ਉਹ ਮਿਹਰ ਕਰਨ ਅਤੇ ਸਾਡੇ ਭਾਰਤ ਦੇਸ਼ ਦੇ ਗੁਆਂਢੀਆਂ ਨਾਲ ਸਬੰਧ ਸੁਖਾਵੇਂ ਹੋਣ। ਅਸੀਂ ਤਰੱਕੀਆਂ ਕਰੀਏ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੈਂ ਦੱਸਣਾ ਚਾਹੁੰਦਾ ਹਾਂ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਤੀਰਥ ਅਸਥਾਨ ਨੂੰ ਦਿੱਲੀ ਸਰਕਾਰ ਵੱਲੋਂ ਤੀਰਥ ਅਸਥਾਨਾਂ ਦੀ ਕਰਵਾਈ ਜਾਂਦੀ ਯਾਤਰਾ ’ਚ ਰੱਖਿਆ ਗਿਆ ਸੀ। ਇਸ ਦੇ ਨਾਲ ਹੀ ਅਸੀਂ ਜਿਥੇ ਧੰਨਵਾਦ ਕਰਦੇ ਹਾਂ ਪ੍ਰਧਾਨ ਮੰਤਰੀ ਮੋਦੀ ਦਾ, ਉਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ’ਚ ਅਰਦਾਸ-ਬੇਨਤੀ ਕਰਦੇ ਹਾਂ ਕਿ ਉਹ ਕੇਂਦਰ ਸਰਕਾਰ ਨੂੰ ਸੁਮੱਤ ਬਖ਼ਸ਼ਣ ਕਿ ਤਿੰਨ ਕਾਲੇ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਲੈਣ ਤਾਂ ਕਿ ਸਾਡੇ ਦੇਸ਼ ਦਾ ਕਿਸਾਨ, ਮਜ਼ਦੂਰ ਤੇ ਵਪਾਰੀ ਸੁੱਖ-ਸ਼ਾਂਤੀ ਨਾਲ ਦੇਸ਼ ਦੀ ਤਰੱਕੀ ’ਚ ਹਿੱਸਾ ਪਾਵੇ।

ਇਹ ਵੀ ਪੜ੍ਹੋ : ਹੁਨਰ ’ਤੇ ਗ਼ਰੀਬੀ ਭਾਰੂ, ਸਿਰਫ ਬਾਰ੍ਹਵੀਂ ਪਾਸ ਇਹ ਨੌਜਵਾਨ ਵੱਡੇ-ਵੱਡੇ ਇੰਜੀਨੀਅਰਾਂ ਨੂੰ ਪਾਉਂਦੈ ਮਾਤ

ਇਸ ਦੌਰਾਨ ‘ਆਪ’ ਆਗੂ ਅਮਨ ਅਰੋੜਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ, ਉਹ ਸਵਾਗਤਯੋਗ ਹੈ। ਇਸ ਦੀ ਮੰਗ ਸਾਰੇ ਪੰਜਾਬ ਵਾਸੀ ਤੇ ਲੱਖਾਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਕਾਫ਼ੀ ਦੇਰ ਤੋਂ ਕਰ ਰਹੀਆਂ ਸਨ। ਮੈਂ ਸਿਆਸੀ ਪਾਰਟੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਲਾਂਘਾ ਖੁੱਲ੍ਹਵਾਉਣ ਦਾ ਸਿਹਰਾ ਆਪਣੇ ਸਿਰ ’ਤੇ ਨਾ ਲੈਣ ਸਗੋਂ ਇਹ ਲਾਂਘਾ ਗੁਰੂ ਨਾਨਕ ਦੇਵ ਜੀ ਵੱਲੋਂ ਕੇਂਦਰ ਸਰਕਾਰ ਨੂੰ ਬਖ਼ਸ਼ੀ ਸੁਮੱਤ ਕਾਰਨ ਮੁੜ ਖੁੱਲ੍ਹਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ‘ਆਪ’ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਚ ਸ਼ਾਮਲ ਕੀਤਾ ਸੀ, ਜਿਸ ’ਚ ਸ਼ਰਧਾਲੂਆਂ ਨੂੰ ਸਰਕਾਰ ਦੇ ਖਰਚੇ ’ਤੇ ਤੀਰਥ ਯਾਤਰਾ ’ਤੇ ਲਿਜਾਇਆ ਜਾਂਦਾ ਹੈ।  


author

Manoj

Content Editor

Related News