ਖਡੂਰ ਸਾਹਿਬ ਤੋਂ 'ਆਪ' ਨੇ ਖੇਡਿਆ ਮੰਤਰੀ ਭੁੱਲਰ 'ਤੇ ਦਾਅ, ਪੱਟੀ ਹਲਕੇ ਤੋਂ ਪਹਿਲੀ ਵਾਰ ਬਣੇ ਸੀ ਵਿਧਾਇਕ

Thursday, Mar 14, 2024 - 04:32 PM (IST)

ਖਡੂਰ ਸਾਹਿਬ ਤੋਂ 'ਆਪ' ਨੇ ਖੇਡਿਆ ਮੰਤਰੀ ਭੁੱਲਰ 'ਤੇ ਦਾਅ, ਪੱਟੀ ਹਲਕੇ ਤੋਂ ਪਹਿਲੀ ਵਾਰ ਬਣੇ ਸੀ ਵਿਧਾਇਕ

ਚੰਡੀਗੜ੍ਹ/ਖਡੂਰ ਸਾਹਿਬ : ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ 'ਚ ਪੰਜਾਬ ਦੇ 5 ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ 'ਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਲ ਹੈ। ਪਾਰਟੀ ਨੇ ਲਾਲਜੀਤ ਸਿੰਘ ਭੁੱਲਰ ਨੂੰ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਉਮੀਦਵਾਰ ਐਲਾਨਿਆ ਹੈ।

ਇਹ ਵੀ ਪੜ੍ਹੋ : ਮੁਫ਼ਤ ਪਾਣੀ ਦੇ ਐਲਾਨ 'ਤੇ ਖ਼ਫ਼ਾ ਹੋਏ ਰਾਜਪਾਲ-ਜਦੋਂ ਤੱਕ ਮੈਂ ਹਾਂ, ਚੰਡੀਗੜ੍ਹ ਨੂੰ ਡੁੱਬਣ ਨਹੀਂ ਦਿਆਂਗਾ (ਵੀਡੀਓ)

ਲਾਲਜੀਤ ਸਿੰਘ ਭੁੱਲਰ ਦੀ ਜ਼ਿੰਦਗੀ 'ਤੇ ਝਾਤ ਪਾਈਏ ਤਾਂ ਉਨ੍ਹਾਂ ਦਾ ਜਨਮ 1982 'ਚ ਘਿਆਲਾ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਸੁਖਦੇਵ ਸਿੰਘ ਭੁੱਲਰ ਹੈ। ਉਨ੍ਹਾਂ ਨੇ ਜ਼ਿਲ੍ਹਾ ਤਰਨਤਾਰਨ ਤੋਂ 12ਵੀਂ ਜਮਾਤ ਤੱਕ ਸਿੱਖਿਆ ਹਾਸਲ ਕੀਤੀ ਹੈ। ਪੰਜਾਬ ਕੈਬਨਿਟ 'ਚ ਉਨ੍ਹਾਂ ਕੋਲ ਪੰਜਾਬ ਦਾ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਮਹਿਕਮਾ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਅਹਿਮ ਖ਼ਬਰ, ਹੁਣ ਮਾਸਿਕ ਧਰਮ ਦੀ ਮਿਲੇਗੀ ਛੁੱਟੀ!
ਸਾਲ 2022 'ਚ ਲੜੀ ਸੀ ਪਹਿਲੀ ਚੋਣ
ਲਾਲਜੀਤ ਸਿੰਘ ਭੁੱਲਰ ਨੂੰ ਆਮ ਆਦਮੀ ਪਾਰਟੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੱਟੀ ਹਲਕੇ ਤੋਂ ਉਮੀਦਵਾਰ ਬਣਾਇਆ ਸੀ। ਉਨ੍ਹਾਂ ਨੇ ਇਹ ਚੋਣ ਪਹਿਲੀ ਵਾਰ ਲੜੀ ਸੀ ਅਤੇ ਜਿੱਤ ਵੀ ਪ੍ਰਾਪਤ ਕੀਤੀ। ਵੋਟਾਂ ਦੇ ਨਤੀਜਿਆਂ ਦੌਰਾਨ ਲਾਲਜੀਤ ਸਿੰਘ ਭੁੱਲਰ ਨੂੰ ਆਪਣੇ ਹਲਕੇ 'ਚੋਂ ਕੁੱਲ 57,323 ਵੋਟਾਂ ਹਾਸਲ ਹੋਈਆਂ ਸੀ।
3 ਵਾਰ ਦੇ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਕੈਰੋਂ ਨੂੰ ਹਰਾਇਆ
ਲਾਲਜੀਤ ਸਿੰਘ ਭੁੱਲਰ ਨੇ 57,323 ਵੋਟਾਂ ਹਾਸਲ ਕਰਕੇ ਪੱਟੀ ਤੋਂ ਕਾਂਗਰਸ ਦੇ 4 ਵਾਰ ਦੇ ਵਿਧਾਇਕ ਅਤੇ 3 ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਆਦੇਸ਼ ਪ੍ਰਤਾਪ ਕੈਰੋਂ ਨੂੰ 10,999 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਪਹਿਲੀ ਵਾਰ ਵਿਧਾਇਕ ਬਣਨ ਦੇ ਬਾਵਜੂਦ ਪਾਰਟੀ ਨੇ ਉਨ੍ਹਾਂ ਨੂੰ ਕੈਬਨਿਟ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਵੱਡੇ ਵਿਭਾਗ ਸੌਂਪੇ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਇਸ ਹਲਕੇ ਤੋਂ ਕਿਸ ਨੂੰ ਆਪਣਾ ਉਮੀਦਵਾਰ ਬਣਾਉਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News