'ਆਪ' ਨੇ ਹਰਿਆਣਾ ਲੋਕ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ, ਪੰਜਾਬ ਦੇ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Friday, Oct 06, 2023 - 03:49 PM (IST)

'ਆਪ' ਨੇ ਹਰਿਆਣਾ ਲੋਕ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ, ਪੰਜਾਬ ਦੇ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਨੇ ਹਰਿਆਣਾ 'ਚ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ 'ਤੇ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੋਨੀਪਤ ਲੋਕ ਸਭਾ ਹਲਕਾ ਦਾ ਇੰਚਾਰਜ ਲਗਾਇਆ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਕਰਨਾਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।  

ਇਹ ਵੀ ਪੜ੍ਹੋ :  ਕੈਨੇਡਾ 'ਚ ਨੌਕਰੀ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਪਰੇਸ਼ਾਨ ਕਰੇਗੀ ਤਾਜ਼ਾ 'ਤਸਵੀਰ'

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਕੁਰੂਕਸ਼ੇਤਰ, ਕੁਲਦੀਪ ਸਿੰਘ ਧਾਲੀਵਾਲ ਨੂੰ ਰੋਹਤਕ, ਅਨਮੋਲ ਗਗਨ ਮਾਨ ਨੂੰ ਅੰਬਾਲਾ, ਲਾਲਜੀਤ ਭੁੱਲਰ ਨੂੰ ਭਿਵਾਨੀ ਅਤੇ ਮਹਿੰਦਰਗੜ੍ਹ ਦਾ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

PunjabKesari

ਡੀ.ਸੀ.ਪੀ. ਬਲਕਾਰ ਸਿੰਘ ਨੂੰ ਸਿਰਸਾ, ਲਾਲ ਚੰਦ ਕਟਾਰੂਚੱਕ ਨੂੰ ਗੁੜਗਾਓਂ, ਹਿਸਾਰ ਲਈ ਬਲਜਿੰਦਰ ਕੌਰ ਅਤੇ ਫਰੀਦਾਬਾਦ ਲਈ ਬ੍ਰਹਮ ਸ਼ੰਕਰ ਜਿੰਪਾ ਨੂੰ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪ੍ਰਾਇਮਰੀ ਤੇ ਹਾਈ ਸਕੂਲਾਂ ਨੂੰ ਲੈ ਕੇ ਐਕਸ਼ਨ 'ਚ ਸਿੱਖਿਆ ਵਿਭਾਗ, ਸਖ਼ਤ ਆਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News