'ਆਪ' ਨੇ ਲੋਕ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ, CM ਮਾਨ ਨੇ ਅੰਦਰਖਾਤੇ ਚੁੱਕਿਆ ਇਹ ਕਦਮ

10/31/2023 2:56:49 PM

ਜਲੰਧਰ (ਧਵਨ) : ਲੋਕ ਸਭਾ ਦੀਆਂ 2024 ਦੇ ਸ਼ੁਰੂ ’ਚ ਹੋਣ ਵਾਲੀਆਂ ਆਮ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਦਰਖਾਤੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਸਭ ਤੋਂ ਪਹਿਲਾਂ ਉਹ ਵੱਖ-ਵੱਖ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੀ ਭਾਲ ਕਰ ਰਹੇ ਹਨ ਜੋ ਕਿ ਵਿਰੋਧੀ ਪਾਰਟੀਆਂ ਨੂੰ ਸਖ਼ਤ ਟੱਕਰ ਦੇ ਸਕਣ। ਮੁੱਖ ਮੰਤਰੀ ਦੇ ਨੇੜਲਿਆਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਨੂੰ ਇਹ ਗੱਲ ਪਤਾ ਹੈ ਕਿ ਲੋਕ ਸਭਾ ਚੋਣਾਂ ’ਚ ਉਮੀਦਵਾਰਾਂ ਨੂੰ ਜਿਤਾਉਣ ਦਾ ਜ਼ਿੰਮਾ ਉਨ੍ਹਾਂ ਦੇ ਮੋਢਿਆਂ ’ਤੇ ਆਉਣਾ ਹੈ ਅਤੇ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ’ਚ ਚੋਣ ਪ੍ਰਚਾਰ ਦੀ ਕਮਾਨ ਵੀ ਉਨ੍ਹਾਂ ਨੂੰ ਸੰਭਾਲਣੀ ਪਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਪਹਿਲਾ ਕਦਮ ਉਮੀਦਵਾਰਾਂ ਦੀ ਚੋਣ ਕਰਨ ਵੱਲ ਚੁੱਕਿਆ ਹੈ। ਆਮ ਆਦਮੀ ਪਾਰਟੀ (ਆਪ) ਨੂੰ ਮਜ਼ਬੂਤ ਉਮੀਦਵਾਰਾਂ ਦੀ ਭਾਲ ਹੈ। ਅਜੇ ਕਾਂਗਰਸ ਨਾਲ ਸਮਝੌਤਾ ਹੋਣ ਨੂੰ ਲੈ ਕੇ ਤਸਵੀਰ ਸਾਫ਼ ਨਹੀਂ ਹੋਈ ਹੈ, ਇਸ ਲਈ ਫ਼ਿਲਹਾਲ ਪਾਰਟੀ ਆਪਣਾ ਪੂਰਾ ਧਿਆਨ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਲਗਾ ਕੇ ਅੱਗੇ ਵਧ ਰਹੀ ਹੈ। ਜੇ ਕਾਂਗਰਸ ਨਾਲ ਸਮਝੌਤਾ ਹੋ ਜਾਂਦਾ ਹੈ ਤਾਂ ਉਸ ਦੇ ਤਹਿਤ ਮਿਲਣ ਵਾਲੀਆਂ ਸਾਰੀਆਂ ਸੀਟਾਂ ’ਤੇ ‘ਆਪ’ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਕਸ ਵੱਧ ਰਹੇਗਾ। ਮੁੱਖ ਮੰਤਰੀ ਨੂੰ ਪਤਾ ਹੈ ਕਿ ਸੂਬੇ ਦੀਆਂ ਕਈ ਸੀਟਾਂ ’ਤੇ ਪਾਰਟੀ ਨੂੰ ਮਜ਼ਬੂਤ ਉਮੀਦਵਾਰ ਚੋਣ ਮੈਦਾਨ ’ਚ ਉਤਾਰਨੇ ਪੈਣਗੇ ਅਤੇ ਇਸ ਲਈ ਉਹ ਹੋਰ ਪਾਰਟੀਆਂ ਦੇ ਮਜ਼ਬੂਤ ਨੇਤਾਵਾਂ ਵੱਲ ਵੀ ਨਜ਼ਰਾਂ ਲਗਾਈ ਬੈਠੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing

ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਦੇ ਸਮੇਂ ਵੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਦੇ ਸੁਸ਼ੀਲ ਰਿੰਕੂ ਨੂੰ ‘ਆਪ’ ’ਚ ਸ਼ਾਮਲ ਕਰਵਾਇਆ ਸੀ ਕਿਉਂਕਿ ਉਹ ਮਜ਼ਬੂਤ ਚਿਹਰੇ ਸਨ, ਜਿਸ ਕਾਰਨ ਪਾਰਟੀ ਨੂੰ ਉੱਪ ਚੋਣ ’ਚ ਜਿੱਤ ਹਾਸਲ ਹੋਈ ਸੀ। ਇਸ ਲਈ ਲੋਕ ਸਭਾ ਦੀਆਂ ਆਮ ਚੋਣਾਂ ’ਚ ਵੀ ਕੁਝ ਨੇਤਾਵਾਂ ਨੂੰ ਹੋਰ ਪਾਰਟੀਆਂ ਤੋਂ ‘ਆਪ’ ’ਚ ਸ਼ਾਮਲ ਕਰਵਾਇਆ ਜਾ ਸਕਦਾ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਕੋਈ ਵੀ ਜੋਖਿਮ ਲੈਣਾ ਨਹੀਂ ਚਾਹੁੰਦੇ।

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਟਰੱਕ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼

ਲੋਕ ਸਭਾ ਦੀਆਂ ਆਮ ਚੋਣਾਂ ਜ਼ਿਆਦਾ ਦੂਰ ਨਹੀਂ ਹਨ। ਮਾਰਚ 2024 ’ਚ ਲੋਕ ਸਭਾ ਚੋਣਾਂ ਦਾ ਐਲਾਨ ਹੋ ਸਕਦਾ ਹੈ, ਇਸ ਲਈ ਮੁੱਖ ਮੰਤਰੀ ਨੂੰ ਅਗਲੇ 1-2 ਮਹੀਨਿਆਂ ਦੇ ਅੰਦਰ ‘ਆਪ’ ਵਲੋਂ ਲੜੀਆਂ ਜਾਣ ਵਾਲੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਚੋਣ ਕਰਨੀ ਪਵੇਗੀ। ਲੋਕ ਸਭਾ ਚੋਣਾਂ ’ਚ ਮੁੱਖ ਮੰਤਰੀ ਦਾ ਵੱਕਾਰ ਦਾਅ ’ਤੇ ਲੱਗਣਾ ਹੈ। ਸੂਬੇ ’ਚ ਗੱਠਜੋੜ ਨੂੰ ਲੈ ਕੇ ਤਸਵੀਰ ਸਾਫ਼ ਨਹੀਂ ਹੋ ਰਹੀ ਹੈ। ‘ਆਪ’ ਤੇ ਕਾਂਗਰਸ ਵਿਚਾਲੇ ਗੱਠਜੋੜ ਹੋਣ ਤੇ ਦੋਵਾਂ ਪਾਰਟੀਆਂ ਨੂੰ ਮਿਲਣ ਵਾਲੀਆਂ ਸੀਟਾਂ ਨੂੰ ਲੈ ਕੇ ਬੇਯਕੀਨੀ ਵਾਲਾ ਮਾਹੌਲ ਹੈ। ਭਾਜਪਾ ਤੇ ਅਕਾਲੀ ਦਲ ਵਿਚਾਲੇ ਸਮਝੌਤਾ ਹੋਣ ਨੂੰ ਲੈ ਕੇ ਵੀ ਅਜੇ ਤਸਵੀਰ ਸਾਫ਼ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ’ਚ ਗੱਠਜੋੜ ਨੂੰ ਲੈ ਕੇ ਸਾਰੀ ਤਸਵੀਰ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਤੇ ਹੋਰ ਸੂਬਿਆਂ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਸਾਫ਼ ਹੋਵੇਗੀ। ਉਦੋਂ ਤੱਕ ਚਰਚਾ ਦਾ ਬਾਜ਼ਾਰ ਗਰਮ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News