'ਆਪ' ਨੇ ਫਗਵਾੜਾ ਤੋਂ ਯੂਥ ਆਗੂ ਹਰਜੀ ਮਾਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਬਣਾਇਆ ਪਾਰਟੀ ਦਾ ਸੂਬਾ ਬੁਲਾਰਾ

Saturday, Aug 24, 2024 - 05:25 PM (IST)

'ਆਪ' ਨੇ ਫਗਵਾੜਾ ਤੋਂ ਯੂਥ ਆਗੂ ਹਰਜੀ ਮਾਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਬਣਾਇਆ ਪਾਰਟੀ ਦਾ ਸੂਬਾ ਬੁਲਾਰਾ

ਫਗਵਾੜਾ (ਵੈੱਬ ਡੈਸਕ)- ਆਮ ਆਦਮੀ ਪਾਰਟੀ ਨੇ ਫਗਵਾੜਾ ਤੋਂ ਯੂਥ ਆਗੂ ਹਰਜੀ ਮਾਨ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪਾਰਟੀ ਨੇ ਹਰਜੀ ਮਾਨ ਨੂੰ ਪਾਰਟੀ ਦਾ ਸੂਬਾ ਬੁਲਾਰਾ ਬਣਾਇਆ ਹੈ। ਇਥੇ ਦੱਸਣਯੋਗ ਹੈ ਕਿ ਹਰਜੀ ਮਾਨ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਦੇ ਪੋਤਰੇ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਹਨ।

ਜ਼ਿਕਰਯੋਗ ਹੈ ਕਿ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਬੁਲਾਰਿਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿਚ ਨਵੇਂ ਬਣੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਣੇ ਕਈ ਲੀਡਰਾਂ ਦੇ ਨਾਂ ਸ਼ਾਮਲ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ
ਪਾਰਟੀ ਵੱਲੋਂ ਜਾਰੀ ਸੂਚੀ ਮੁਤਾਬਕ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਰਕਿੰਗ ਪ੍ਰੈਜ਼ੀਡੈਂਟ ਬੁੱਧ ਰਾਮ ਵੱਲੋਂ ਵਿਚਾਰ ਵਟਾਂਦਰੇ ਮਗਰੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਸਪੋਕਸਪਰਸਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਨਰਿੰਦਰ ਕੌਰ ਭਰਾਜ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਣੇ ਹੋਰ ਕਈ ਆਗੂਆਂ ਨੂੰ ਬੁਲਾਰਾ ਬਣਾਇਆ ਗਿਆ ਹੈ। 

ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋ ਕੇ NRI ਨੌਜਵਾਨ ਦੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News