ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਬਣਨ ਲੱਗੀ ਕੌਮੀ ਮੁੱਦਾ, ਕੇਜਰੀਵਾਲ-ਮਾਨ ਦੀਆਂ ਨਜ਼ਰਾਂ 2024 ਦੀਆਂ ਚੋਣਾਂ 'ਤੇ
Friday, Sep 16, 2022 - 04:03 PM (IST)
ਜਲੰਧਰ (ਧਵਨ)- ਆਮ ਆਦਮੀ ਪਾਰਟੀ ਨੇ ਪੰਜਾਬ ’ਚ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਦੇ ਮਾਮਲੇ ਨੂੰ ਕੌਮੀ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ, ਜਿੱਥੇ ਉਹ 18 ਸਤੰਬਰ ਨੂੰ ਉਨ੍ਹਾਂ ਨਾਲ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਕੇਜਰੀਵਾਲ ਵੱਲੋਂ ਇਹ ਮਾਮਲਾ ਕੌਮੀ ਪੱਧਰ ’ਤੇ ਉਠਾਇਆ ਜਾਵੇਗਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਮੰਤਰੀਆਂ ਦਾ ਕਹਿਣਾ ਹੈ ਕਿ ਅਸਲ ’ਚ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨਜ਼ਰਾਂ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਤੇ ਹਨ। ਕੇਜਰੀਵਾਲ ਨੇ ਪਹਿਲਾਂ ਭਾਜਪਾ ’ਤੇ ਦਿੱਲੀ ਵਿਚ ਆਪਣੀ ਸਰਕਾਰ ਨੂੰ ਅਸਥਿਰ ਕਰਨ ਦਾ ਦੋਸ਼ ਲਗਾਇਆ ਸੀ ਅਤੇ ਹੁਣ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਵਿਚ ‘ਆਪ’ ਵਿਧਾਇਕਾਂ ਨੂੰ 25-25 ਕਰੋੜ ਰੁਪਏ ਵਿਚ ਖ਼ਰੀਦਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਪੈਂਚਰ ਲਗਵਾਉਣ ਲਈ ਪੈਟਰੋਲ ਪੰਪ ਨੇੜੇ ਰੁਕਿਆ ਵਿਅਕਤੀ, ਗੱਡੀ 'ਚੋਂ ਉੱਡੀ 8 ਲੱਖ ਦੀ ਨਕਦੀ
ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਜੇ ਉਸ ਨੇ 2024 ’ਚ ਭਾਜਪਾ ਨੂੰ ਚੁਣੌਤੀ ਦੇਣੀ ਹੈ ਤਾਂ ਉਸ ਨੂੰ ਖ਼ੁਦ ਨੂੰ ਮਜ਼ਬੂਤੀ ਨਾਲਕੌਮੀ ਪੱਧਰ ’ਤੇ ਕਾਂਗਰਸ ਦੇ ਬਦਲ ਵਜੋਂ ਪੇਸ਼ ਕਰਨਾ ਹੋਵੇਗਾ। ਅਜਿਹਾ ਤਾਂ ਹੀ ਹੋਵੇਗਾ ਜਦੋਂ ਲੋਕਾਂ ਵਿਚ ਇਹ ਸੁਨੇਹਾ ਜਾਵੇਗਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਮ ਆਦਮੀ ਪਾਰਟੀ ਨਾਲ ਵਧੀਕੀਆਂ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ਨੂੰ ਕੌਮੀ ਪੱਧਰ ’ਤੇ ਵੀ ਉਠਾਇਆ ਹੈ ਕਿਉਂਕਿ ਕੁਝ ਮਹੀਨਿਆਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ’ਚ ਵੀ ਸੂਬਾ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਸੂਬਿਆਂ ’ਚ ਵੀ ਉਹ ਭਾਜਪਾ ਦਾ ਮੁਕਾਬਲਾ ਕਰਨ ਲਈ ਇਹ ਮੁੱਦਾ ਉਛਾਲੇਗੀ।
ਇਹ ਵੀ ਪੜ੍ਹੋ: ਪੰਜਾਬ ’ਚ ਪਿਛਲੇ ਸਾਲ 9 ਹਜ਼ਾਰ ਲੋਕਾਂ ਨੇ ‘ਚਾਈਲਡ ਪੋਰਨ’ ਬਾਰੇ ਕੀਤਾ ਸਰਚ, ਜਲੰਧਰ ’ਚ ਸਭ ਤੋਂ ਵੱਧ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ