''ਆਪ'' ਦੇ ਪੰਜਾਬ ''ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਸੰਬੰਧੀ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ

01/10/2017 4:36:50 PM

ਮੋਹਾਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਮੋਹਾਲੀ ਵਿਚ ਚੋਣ ਰੈਲੀ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਦੱਸਿਆ ਹੈ। ਰੈਲੀ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਜਾ ਰਹੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਲੋਕ ਅਰਵਿੰਦ ਕੇਜਰੀਵਾਲ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਸਮਝ ਕੇ ਹੀ ਵੋਟ ਕਰਨ।
ਚੋਣ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ ਅਤੇ ਵਿਰੋਧੀ ਧਿਰਾਂ ਵਲੋਂ ਵੀ ਇਸ ਮਾਮਲੇ ''ਤੇ ਆਮ ਆਦਮੀ ਪਾਰਟੀ ''ਤੇ ਹਮਲੇ ਕੀਤੇ ਜਾ ਰਹੇ ਹਨ।


Gurminder Singh

Content Editor

Related News