ਰਸਤਾ ਹੋ ਗਿਆ ਸਾਫ਼ ; ਜਲੰਧਰ ’ਚ ਬਣੇਗਾ AAP ਦਾ ਮੇਅਰ

Tuesday, Dec 24, 2024 - 05:31 AM (IST)

ਰਸਤਾ ਹੋ ਗਿਆ ਸਾਫ਼ ; ਜਲੰਧਰ ’ਚ ਬਣੇਗਾ AAP ਦਾ ਮੇਅਰ

ਜਲੰਧਰ (ਵਿਸ਼ੇਸ਼)- ਜਲੰਧਰ ਨਗਰ ਨਿਗਮ ਵਿਚ 'ਆਮ ਆਦਮੀ ਪਾਰਟੀ' (ਆਪ) ਦਾ ਮੇਅਰ ਬਣਾਉਣ ਦਾ ਰਸਤਾ ਸਾਫ ਹੋ ਚੁੱਕਾ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ 2 ਆਜ਼ਾਦ ਸਮੇਤ 5 ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਹੁਣ ਨਗਰ ਨਿਗਮ ਵਿਚ 'ਆਮ ਆਦਮੀ ਪਾਰਟੀ' ਨੇ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ।

‘ਆਪ’ ਆਗੂਆਂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲੋਕਲ ਬਾਡੀਜ਼ ਮੰਤਰੀ ਡਾ. ਰਵਜੋਤ ਸਿੰਘ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਹਾਜ਼ਰੀ ਵਿਚ 5 ਕੌਂਸਲਰ 'ਆਮ ਆਦਮੀ ਪਾਰਟੀ' ਵਿਚ ਸ਼ਾਮਲ ਹੋਏ। ਹੁਣ ਨਗਰ ਨਿਗਮ ਵਿਚ 'ਆਮ ਆਦਮੀ ਪਾਰਟੀ' ਦੇ ਕੁੱਲ 43 ਕੌਂਸਲਰ ਹੋ ਗਏ ਹਨ ਅਤੇ ਮੇਅਰ ਬਣਾਉਣ ਲਈ ਵੀ ਇੰਨੇ ਹੀ ਕੌਂਸਲਰਾਂ ਦੀ ਲੋੜ ਹੁੰਦੀ ਹੈ।

PunjabKesari

ਇਹ ਵੀ ਪੜ੍ਹੋ- ‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ PM ਮੋਦੀ

ਜਲੰਧਰ ਦੇ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ, ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪ੍ਰਵੀਨ ਵਾਸਨ ਅਤੇ ਵਾਰਡ ਨੰਬਰ 63 ਤੋਂ ਭਾਜਪਾ ਕੌਂਸਲਰ ਸੁਲੇਖਾ 'ਆਮ ਆਦਮੀ ਪਾਰਟੀ' ਵਿਚ ਸ਼ਾਮਲ ਹੋਏ। 2 ਆਜ਼ਾਦ ਕੌਂਸਲਰ ਵਾਰਡ ਨੰਬਰ 46 ਦੇ ਕੌਂਸਲਰ ਤਰਸੇਮ ਸਿੰਘ ਲਖੋਤਰਾ ਅਤੇ ਵਾਰਡ ਨੰਬਰ 81 ਤੋਂ ਆਜ਼ਾਦ ਕੌਂਸਲਰ ਸੀਮਾ ਵੀ ‘ਆਪ’ ਵਿਚ ਸ਼ਾਮਲ ਹੋਏ। ਉਕਤ ਕੌਂਸਲਰ ਰਸਮੀ ਤੌਰ ’ਤੇ 'ਆਮ ਆਦਮੀ ਪਾਰਟੀ' ਵਿਚ ਸ਼ਾਮਲ ਹੋਏ ਅਤੇ ਪਾਰਟੀ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ- ਛੁੱਟੀਆਂ 'ਚ ਯਾਤਰੀਆਂ ਲਈ ਖ਼ੁਸ਼ਖ਼ਬਰੀ ; ਅੰਮ੍ਰਿਤਸਰ-ਮੁੰਬਈ ਵਿਚਾਲੇ ਚੱਲਣਗੀਆਂ ਸਪੈਸ਼ਲ ਟ੍ਰੇਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News