''ਆਪ'' ਨੇ ਬਜਟ ਸੈਸ਼ਨ ਦਾ ਸਮਾਂ ਵਧਾਉਣ ਲਈ ਸੌਂਪਿਆ ਮੈਮੋਰੈਂਡਮ

03/15/2018 12:31:41 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਵਧਾਉਣ ਲਈ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਲੋਂ ਸਪੀਕਰ ਨੂੰ ਮੈਮੋਰੈਂਡਮ ਸੌਂਪਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਖਤਮ ਹੋ ਰਿਹਾ ਹੈ। ਇਸ ਸੈਸ਼ਨ ਦੇ ਸਮੇਂ ਨੂੰ ਵਧਾਉਣ ਦੀ ਮੰਗ ਕਰਦਿਆਂ ਅੱਜ 'ਆਪ' ਵਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਦੀ ਰਿਹਾਇਸ਼ 'ਤੇ ਉਨ੍ਹਾਂ ਨੂੰ ਮੈਮੋਰੈਂਡਮ ਦਿੱਤਾ ਗਿਆ ਹੈ।