ਜਲੰਧਰ 'ਚ ਗ਼ੈਰ-ਕਾਨੂੰਨੀ ਪੋਸਟਰ ਲਗਾ ਕੇ 'ਆਪ' ਮੰਤਰੀ ਚੋਣ ਜ਼ਾਬਤੇ ਦੀ ਕਰ ਰਹੇ ਉਲੰਘਣਾ : ਚੁੱਘ

03/31/2023 7:14:51 PM

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ਵਿਧਾਇਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕੰਧਾਂ ’ਤੇ ਚਿਪਕਾਏ ਪੋਸਟਰਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮੰਤਰੀ ਈ.ਟੀ.ਓ. ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਚੋਣ ਇੰਚਾਰਜ ਨਿਯੁਕਤ

ਚੁੱਘ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਚੋਣ ਜ਼ਾਬਤੇ ਦੀ ਖੁੱਲ੍ਹੇਆਮ ਉਲੰਘਣਾ ਹੈ। ਚੋਣ ਕਮਿਸ਼ਨ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਤਰੀਕ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੋਸਟਰ ਲੋੜੀਂਦੀ ਜਾਣਕਾਰੀ ਨੂੰ ਪੂਰਾ ਨਹੀਂ ਕਰਦੇ। ਪੋਸਟਰ ਦਾ ਪ੍ਰਿੰਟਰ ਕੌਣ ਹੈ ਅਤੇ ਇਸ ਦੀਆਂ ਕਿੰਨੀਆਂ ਕਾਪੀਆਂ ਜਨਤਕ ਤੌਰ 'ਤੇ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕੀਤੀਆਂ ਗਈਆਂ ਹਨ, ਇਸ ਦੀ ਜਾਣਕਾਰੀ ਪੋਸਟਰ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਮੰਤਰੀ ਕਈ ਤਰੀਕਿਆਂ ਨਾਲ ਕਾਨੂੰਨ ਦੀ ਘੋਰ ਉਲੰਘਣਾ ਕਰ ਰਹੇ ਹਨ। ਉਹ ਜਲਦ ਹੀ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ‘ਆਪ’ ਮੰਤਰੀ ਦੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh