ਕੇਜਰੀਵਾਲ ਦੇ ਮਾਫੀਨਾਮੇ ''ਤੇ ''ਆਪ'' ਵਿਧਾਇਕਾਂ ਦੀ ਅਮਰਜੈਂਸੀ ਬੈਠਕ

03/16/2018 11:18:02 AM

ਚੰਡੀਗੜ੍ਹ : ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ, ਜਿਸ 'ਚ 'ਆਪ' ਸੁਪਰੀਮੋ ਕੇਜਰੀਵਾਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ 'ਚ ਮੁਆਫੀ ਮੰਗਣ ਸਬੰਧੀ ਮੰਥਨ ਕੀਤਾ ਜਾ ਰਿਹਾ ਹੈ। ਆਪ ਵਿਧਾਇਕਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਮੁਆਫੀ ਮੰਗਣ ਤੋਂ ਪਹਿਲਾਂ ਇਕ ਵਾਰ ਆਪ ਆਗੂਆਂ ਦੀ ਸਲਾਹ ਲੈ ਲੈਣੀ ਚਾਹੀਦੀ ਸੀ। ਇਸ ਸਬੰਧੀ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਹ ਕੇਜਰੀਵਾਲ ਦੇ ਮੁਆਫੀ ਮੰਗਣ ਤੋਂ ਕਾਫੀ ਦੁਖੀ ਹਨ। ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ਦੀ ਅਜੇ ਵੀ ਜਾਂਚ ਚੱਲ ਰਹੀ ਹੈ ਪਰ ਕੇਜਰੀਵਾਲ ਨੇ ਮੁਆਫੀ ਮੰਗ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।