‘ਆਪ’ ਵਿਧਾਇਕ ਅਮਨ ਅਰੋੜਾ ਨੂੰ ਵੀ ਹੋਇਆ ਕੋਰੋਨਾ

Monday, Aug 31, 2020 - 07:05 PM (IST)

‘ਆਪ’ ਵਿਧਾਇਕ ਅਮਨ ਅਰੋੜਾ ਨੂੰ ਵੀ ਹੋਇਆ ਕੋਰੋਨਾ

ਸੰਗਰੂਰ: ਪੰਜਾਬ ’ਚ ਆਮ ਲੋਕਾਂ ਦੇ ਨਾਲ-ਨਾਲ ਹੁਣ ਸਿਆਸੀ ਆਗੂ ਵੀ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣਾ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਵੀ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਵਿਧਾਇਕ ਵਲੋਂ ਪਿਛਲੇ ਦਿਨੀਂ ਕੋਰੋਨਾ ਟੈਸਟ ਲਈ ਸੈਂਪਲ ਦਿੱਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ  ਪੰਜਾਬ ਦੀ ਸਿਆਸਤ ’ਚ ਵੀ ਕੋਰੋਨਾ ਵਾਇਰਸ ਨੇ ਹੁਣ ਆਪਣਾ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਤਕ 31 ਵਿਧਾਇਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਚੁਕੀ ਹੈ। 


author

Deepak Kumar

Content Editor

Related News