ਵੱਡੀ ਖ਼ਬਰ: ਰਿਸ਼ਵਤ ਮਾਮਲੇ 'ਚ 'ਆਪ' MLA ਅਮਿਤ ਰਤਨ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

02/23/2023 8:16:41 AM

ਬਠਿੰਡਾ/ਚੰਡੀਗੜ੍ਹ- ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇਕ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਇਕ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ 'ਚ ਵਿਧਾਇਕ ਦੇ ਕਰੀਬੀ ਰਸ਼ਿਮ ਗਰਗ ਨੂੰ ਫੜਿਆ ਸੀ। ਬਿਊਰੋ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਕੋਟਫੱਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ

 

ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਟਫੱਤਾ ਨੂੰ ਵੀਰਵਾਰ ਨੂੰ ਅਦਾਲਤ 'ਚ ਪੇਸ਼ ਕਰਕੇ ਹਿਰਾਸਤ 'ਚ ਲਿਆ ਜਾਵੇਗਾ। ਦੱਸ ਦੇਈਏ ਕਿ ਰਸ਼ਿਮ ਨੂੰ 16 ਫਰਵਰੀ ਨੂੰ ਬਠਿੰਡਾ ਦੇ ਪਿੰਡ ਘੁੱਦਾ ਦੇ ਮੁਖੀ ਦੇ ਪਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਮੁਲਜ਼ਮ 25 ਲੱਖ ਰੁਪਏ ਦੀ ਸਰਕਾਰੀ ਗਰਾਂਟ ਜਾਰੀ ਕਰਨ ਦੇ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। 

ਇਹ ਵੀ ਪੜ੍ਹੋ-  ਗੁਟਕਾ ਸਾਹਿਬ ਦੀ ਛਪਾਈ ਕਰਨ ਵਾਲੇ ਚਤਰ ਸਿੰਘ ਜੀਵਨ ਸਿੰਘ 'ਤੇ ਲੱਗੇ ਬੇਅਦਬੀ ਦੇ ਦੋਸ਼, ਜਾਣੋ ਪੂਰਾ ਮਾਮਲਾ (ਵੀਡੀਓ)

ਬਠਿੰਡਾ ਵਿਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਗਰਗ ਨੂੰ 4 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਕੋਟਫੱਤਾ ਨੇ ਗਰਗ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਤੋਂ ਇਨਕਾਰ ਕੀਤਾ ਸੀ। ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਪੰਜਾਬ ਦੀ 'ਆਪ' ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਰਤਨ ਕੋਟਫੱਤਾ ਨੇ ਕਿਹਾ ਸੀ ਕਿ ਰਿਸ਼ਮ ਗਰਗ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ। ਰਿਸ਼ਮ ਉਨ੍ਹਾਂ ਦਾ ਪੀ. ਏ. ਵੀ ਨਹੀਂ ਹੈ। ਜਿਸ ਨੇ ਵੀ ਰਿਸ਼ਵਤ ਲਈ ਹੈ, ਉਸ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਅਮਿਤ ਨੇ ਪੁਲਸ ਪ੍ਰਸ਼ਾਸ਼ਨ ਤੋਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ- ਵਿਜੀਲੈਂਸ ਦਾ ਵੱਡਾ ਐਕਸ਼ਨ : ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਕਾਲੋਨਾਈਜ਼ਰ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਸੱਤਾ 'ਚ ਆਉਣ ਦੇ 11 ਮਹੀਨਿਆਂ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਦੋ ਮੰਤਰੀ ਕੁਰਸੀ ਗੁਆ ਚੁੱਕੇ ਹਨ। ਪਹਿਲਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ। ਉਨ੍ਹਾਂ 'ਤੇ ਕੰਮ ਦੇ ਬਦਲੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ। CM ਭਗਵੰਤ ਮਾਨ ਨੇ ਖੁਦ ਉਨ੍ਹਾਂ ਦੀ ਬਰਖ਼ਾਸਤਗੀ ਦਾ ਖੁਲਾਸਾ ਕੀਤਾ ਸੀ।

 

 

 

Tanu

This news is Content Editor Tanu