MLA ਅੰਮ੍ਰਿਤਪਾਲ ਸਿੰਘ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ
Saturday, Jan 11, 2025 - 08:28 AM (IST)
ਬਾਘਾਪੁਰਾਣਾ (ਅਜੇ ਅਗਰਵਾਲ): ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਣ ਸਮੇਂ ਰਾਹ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦੀ ਗੋਲ਼ੀ ਲੱਗਣ ਨਾਲ ਮੌਤ 'ਤੇ ਪੁਲਸ ਦਾ ਪਹਿਲਾ ਬਿਆਨ
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8