AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ

Tuesday, Mar 17, 2026 - 09:34 AM (IST)

AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ

ਚੰਡੀਗੜ੍ਹ (ਅਨਿਲ ਸ਼ਰਮਾ) : ਡੇਰਾ ਬੱਸੀ ਦੀ ਅਦਾਲਤ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਾਊਸਿੰਗ ਪ੍ਰੋਜੈਕਟ ਵਿੱਚ ਹਿੱਸੇਦਾਰੀ ਨਾਲ ਜੁੜੇ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਦੋ–ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਬਾਸ਼ ਸਿੰਘ ਸੋਹੀ ਸਮੇਤ ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਅਦਾਲਤ ਵੱਲੋਂ ਦੋ–ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ -  ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਾਣੋ ਪੂਰਾ ਮਾਮਲਾ
ਜਾਣਕਾਰੀ ਮੁਤਾਬਕ ਅਦਾਲਤ ਨੇ ਤਿੰਨਾਂ 'ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਰਾਜਪੁਰਾ ਇਲਾਕੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਵਿੱਚ ਪਲਾਟਾਂ ਦੀ ਖਰੀਦ-ਫਰੋਖ਼ਤ ਨਾਲ ਜੁੜਿਆ ਸੌਦਾ ਕੀਤਾ ਗਿਆ ਸੀ। ਸੌਦਾ ਪੂਰਾ ਨਾ ਹੋਣ ਕਾਰਨ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਦਿੱਤੇ ਗਏ ਪਰ ਉਹ ਚੈੱਕ ਬਾਊਂਸ ਹੋ ਗਏ। ਇਸ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ 2018 ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਕਾਫ਼ੀ ਸਮੇਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਹੁਣ ਡੇਰਾ ਬੱਸੀ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਦੋ–ਦੋ ਸਾਲ ਦੀ ਸਜ਼ਾ ਸੁਣਾਈ ਹੈ। 

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਹਾਲਾਂਕਿ ਇਸ ਫੈਸਲੇ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੇ ਮੌਕੇ 'ਤੇ ਹੀ ਜ਼ਮਾਨਤ ਲੈ ਲਈ ਅਤੇ ਇਸ ਫੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਸ਼ਿਕਾਇਤਕਰਤਾ ਪੱਖ ਇਸ ਫੈਸਲੇ ਤੋਂ ਸੰਤੁਸ਼ਟ ਨਜ਼ਰ ਆ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਲੰਬੇ ਸਮੇਂ ਤੋਂ ਚੱਲ ਰਹੇ ਕੇਸ ਵਿੱਚ ਅਖ਼ੀਰਕਾਰ ਇਨਸਾਫ ਮਿਲਿਆ ਹੈ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News