ਢੋਲ ਦੇ ਡਗੇ 'ਤੇ ਭੰਗੜਾ ਪਾਉਂਦੇ ਹੋਏ ਵਰਕਰਾਂ ਸਮੇਤ ਕਾਊਂਟਿੰਗ ਸੈਂਟਰ ਪਹੁੰਚੇ 'ਆਪ' ਵਿਧਾਇਕ ਬਲਕਾਰ ਸਿੰਘ

Saturday, May 13, 2023 - 03:04 PM (IST)

ਢੋਲ ਦੇ ਡਗੇ 'ਤੇ ਭੰਗੜਾ ਪਾਉਂਦੇ ਹੋਏ ਵਰਕਰਾਂ ਸਮੇਤ ਕਾਊਂਟਿੰਗ ਸੈਂਟਰ ਪਹੁੰਚੇ 'ਆਪ' ਵਿਧਾਇਕ ਬਲਕਾਰ ਸਿੰਘ

ਜਲੰਧਰ- ਜਲੰਧਰ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਪਾਰਟੀ ਦੇ ਆਗੂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ। ਇਸੇ ਦਰਮਿਆਨ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ MLA ਬਲਕਾਰ ਸਿੰਘ ਢੋਲ ਦੀ ਥਾਪ 'ਤੇ ਭੰਗੜਾ ਪਾਉਂਦੇ ਕਾਊਂਟਿੰਗ ਸੈਂਟਰ ਪਹੁੰਚੇ ਹਨ। 'ਜਗ ਬਾਣੀ' ਨਾਲ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਫ਼ਤਵਾ ਹਾਸਲ ਹੋਇਆ ਹੈ। ਮੁੱਖ ਮੰਤਰੀ ਮਾਨ ਵੱਲੋਂ ਕੀਤੇ ਕੰਮ ਅਤੇ ਉਨ੍ਹਾਂ ਦੀਆਂ ਨੀਤੀਆਂ ਦੀ ਲੋਕਾਂ ਨੇ ਸ਼ਲਾਘਾ ਕੀਤੀ ਅਤੇ ਸਾਡੇ ਹੱਕ 'ਚ ਫ਼ੈਸਲਾ ਸੁਣਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਵੀ ਮੌਜੂਦ ਹਨ।

ਇਹ ਵੀ ਪੜ੍ਹੋ- ਜਲੰਧਰ ਚੋਣ 'ਚ 'ਆਪ' ਦੀ ਜਿੱਤ ਪੱਕੀ, ਐਲਾਨ ਤੋਂ ਪਹਿਲਾਂ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ

ਇਹ ਵੀ ਪੜ੍ਹੋ- ਅਫ਼ਗਾਨਿਸਤਾਨ ਤੋਂ ਆਈ ਝਾੜੂ ਦੀ ਖੇਪ ’ਚ 38 ਕਰੋੜ ਦੀ ਹੈਰੋਇਨ ਜ਼ਬਤ, ਖੇਪ ਮੰਗਵਾਉਣ ਵਾਲਾ ਜੋੜਾ ਗ੍ਰਿਫ਼ਤਾਰ

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਮ ਆਦਮੀ ਦੀ ਲੀਡ ਲਈ ਸਭ ਤੋਂ ਵੱਡੇ ਫੈਕਟਰ ਕੀ ਰਹੇ ਹਨ ਤਾਂ ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਸਭ ਤੋਂ ਵੱਡਾ ਫੈਕਟਰ 'ਆਪ' ਸਰਕਾਰ ਨੇ ਬਿਜਲੀ ਦਾ ਬਿੱਲ ਮੁਆਫ਼ ਕੀਤਾ, ਲੋਕਾਂ ਦੀਆਂ ਕੱਚੀਆਂ ਨੌਕਰੀਆਂ ਨੂੰ ਪੱਕਾ ਕੀਤਾ,  ਬੱਚਿਆਂ ਨੂੰ ਨੌਕਰੀਆਂ ਤੇ ਕਿਸਾਨਾਂ ਨੂੰ ਸਹੁਲਤਾਂ ਦਿੱਤੀਆਂ ਹਨ। 

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ

ਬਲਕਾਰ ਸਿੰਘ ਨੂੰ ਸੁਸ਼ੀਲ ਕੁਮਾਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੁਸ਼ੀਲ ਕੁਮੀਰ ਦੀ ਇਕ ਚੰਗੀ ਰੈਪੋਟੇਸ਼ਨ ਹੈ। ਇਸ ਲਈ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਲੀਡ ਦਿੱਤੀ ਹੈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News