ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ’ਚ ਪਹੁੰਚੀ ਬੀਬੀ ਭਰਾਜ, ਸੰਗਤ ਲਈ ਪਕਾਇਆ ਲੰਗਰ

Tuesday, Dec 27, 2022 - 04:58 PM (IST)

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ’ਚ ਪਹੁੰਚੀ ਬੀਬੀ ਭਰਾਜ, ਸੰਗਤ ਲਈ ਪਕਾਇਆ ਲੰਗਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚ ਹੋਏ ਧਾਰਮਿਕ ਸਮਾਗਮਾਂ ਦੌਰਾਨ ਹਲਕਾ ਸੰਗਰੂਰ ਤੋਂ 'ਆਪ' ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਆਪਣੀ ਹਾਜ਼ਰੀ ਲਗਵਾਈ ਗਈ। 'ਆਪ' ਵਿਧਾਇਕਾ ਨੇ ਪਿੰਡ ਲੱਖੇਵਾਲ ਵਿਖੇ ਚੱਲ ਰਹੇ ਲੰਗਰਾਂ ਵਿੱਚ ਲੰਗਰ ਪਕਾਉਣ ਦੀ ਸੇਵਾ ਕੀਤੀ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਿਰਪਾਉ ਦੇ ਕੇ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਪੂਰੀ ਮਨੁੱਖਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਪੂਰੀ ਦੁਨੀਆਂ ਵਿਚ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਖ਼ਿਲਾਫ਼ ਲੱਗੇ ਸਾਂਝੇ ਕਿਸਾਨ ਮੋਰਚੇ 'ਚ ਪਹੁੰਚੇ ਰੁਲਦੂ ਸਿੰਘ ਮਾਨਸਾ, ਆਖੀਆਂ ਵੱਡੀਆਂ ਗੱਲਾਂ

PunjabKesari

'ਆਪ' ਵਿਧਾਇਕਾ ਨੇ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਡੇ ਲਈ ਆਪਣਾ ਸਾਰਾ ਪਰਿਵਾਰ ਵਾਰਿਆ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਸਾਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ 'ਤੇ ਚਲਦੇ ਹੋਏ ਸਰਬਤ ਦੇ ਭਲੇ ਲਈ ਕੰਮ ਕਰਨੇ ਚਾਹੀਦੇ ਹਨ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਲੱਖੇਵਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਨੌਕਰੀ 'ਤੇ ਗਈ ਨਾਬਾਲਗ ਕੁੜੀ ਹੋਈ ਲਾਪਤਾ, ਮਗਰੋਂ ਆਏ ਫੋਨ ਨੇ ਪਰਿਵਾਰ ਦੇ ਉਡਾਏ ਹੋਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News