ਜਲੰਧਰ ਲੋਕ ਸਭਾ ਸੀਟ ’ਤੇ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਬੋਲੇ 'ਆਪ' ਵਿਧਾਇਕ ਦਿਨੇਸ਼ ਚੱਢਾ

Wednesday, Apr 05, 2023 - 03:59 PM (IST)

ਜਲੰਧਰ ਲੋਕ ਸਭਾ ਸੀਟ ’ਤੇ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਬੋਲੇ 'ਆਪ' ਵਿਧਾਇਕ ਦਿਨੇਸ਼ ਚੱਢਾ

ਜਲੰਧਰ/ਰੋਪੜ- ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ 10 ਮਈ ਨੂੰ ਹੋਣ ਜਾ ਰਹੀ ਹੈ। ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਚੋਣ ਨੂੰ ਲੈ ਕੇ ਚੋਣ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਪਾਰਟੀ ਉਮੀਦਵਾਰ ਦਾ ਐਲਾਨ ਕਰ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਬਹੁਤ ਛੇਤੀ ਲੋਕਾਂ ਦੇ ਸਾਹਮਣੇ ਸਾਡਾ ਉਮੀਦਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਹਿਤ ਦੇ ਕੰਮ ਕਰਨ ਵਾਲਾ ਉਮੀਦਵਾਰ ਬਹੁਤ ਛੇਤੀ ਜਲੰਧਰ ਦੇ ਲੋਕਾਂ ਦੇ ਵਿਚ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕੰਮ ਨੂੰ ਵੋਟ ਪਾਉਣੀ ਹੈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ।

ਦੂਜੇ ਪਾਸੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਹਾਰ ਦਾ ਸਾਹਮਣਾ ਕਰ ਚੁੱਕੀ ਹੈ ਅਤੇ ਹੁਣ ਜਲੰਧਰ ਆਮ ਆਦਮੀ ਪਾਰਟੀ ਲਈ ਇੱਜ਼ਤ ਦਾ ਸਵਾਲ ਬਣਿਆ ਹੈ। ਇਸ’ ਚ ਕਿੰਨੀ ਸੱਚਾਈ ਹੈ ਤਾਂ ਵਿਧਾਇਕ ਨੇ ਕਿਹਾ ਕਿ ਸੂਤਰਾਂ ਮੁਤਾਬਕ ਜਾਂ ਸਿਆਸੀ ਮਾਹਿਰਾਂ ਅਨੁਸਾਰ ਨਹੀਂ, ਸਗੋਂ ਚੋਣਾਂ ਦੇ ਨਤੀਜੇ ਹਾਰ-ਜਿੱਤ ਤੈਅ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਡੀ ਜਿੱਤ ਤੈਅ ਹੈ, ਕਿਉਂਕਿ ਜਲੰਧਰ ਦੇ ਲੋਕ ਸਰਕਾਰ ਦੇ ਕੰਮ ਅਤੇ ਪੰਜਾਬ ਦੀ ਖ਼ੁਸ਼ਹਾਲੀ ਨੂੰ ਵੋਟ ਦੇਣਗੇ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। 

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ: ਖ਼ੁਦ ਨੂੰ ਬਿਹਤਰ ਦੱਸਣ ਤੇ ਭਾਜਪਾ ਸੰਗਠਨ ਦਾ ਭੱਠਾ ਬਿਠਾਉਣ ’ਚ ਜੁਟੇ ‘ਨੇਤਾ ਜੀ’

ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਖਾਲ੍ਹੀ ਹੋਈ ਸੀ ਜਲੰਧਰ ਲੋਕ ਸਭਾ ਸੀਟ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ 14 ਜਨਵਰੀ 2023 ਨੂੰ ਉਸ ਸਮੇਂ ਦਿਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।  

ਇਹ ਵੀ ਪੜ੍ਹੋ : 6 ਮਹੀਨਿਆਂ ਬਾਅਦ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮਰੀਜ਼ ਮੌਤ, ਜਾਣੋ ਕੀ ਹੈ ਤਾਜ਼ਾ ਸਥਿਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News