‘ਆਪ’ ਵਿਧਾਇਕ ਡਾ. ਨਿੱਝਰ ਨੂੰ ਮਿਲੀ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਜ਼ਿੰਮੇਵਾਰੀ
Monday, May 09, 2022 - 02:36 AM (IST)
ਅੰਮ੍ਰਿਤਸਰ (ਸਾਗਰ) : ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅੱਜ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੇ ਨਵੇਂ ਮੁਖੀ ਬਣ ਗਏ ਹਨ। ਉਨ੍ਹਾਂ ਦਾ ਮੁਕਾਬਲਾ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਸਰਬਜੀਤ ਸਿੰਘ ਨਾਲ ਸੀ। ਸਰਬਜੀਤ ਸਿੰਘ ਨੂੰ 85 ਤੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ 243 ਵੋਟਾਂ ਮਿਲੀਆਂ। ਜ਼ਿਕਰਯੋਗ ਹੈ ਕਿ ਚੀਫ਼ ਖਾਲਸਾ ਦੀਵਾਨ ਦੇ ਕੁੱਲ 517 ਮੈਂਬਰ ਹਨ, ਜਿਨ੍ਹਾਂ 'ਚੋਂ 329 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿਨ੍ਹਾਂ 'ਚੋਂ ਇਕ ਵੋਟ ਰੱਦ ਹੋ ਗਈ ਅਤੇ 85 ਵੋਟਾਂ ਸਰਬਜੀਤ ਸਿੰਘ ਨੂੰ ਪਈਆਂ ਤੇ ਬਾਕੀ 243 ਵੋਟਾਂ ਡਾ. ਨਿੱਝਰ ਨੂੰ ਪਈਆਂ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਜਿੱਤਣ ਤੋਂ ਬਾਅਦ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਚੀਫ਼ ਖਾਲਸਾ ਦੀਵਾਨ ਵਿੱਚ ਨਵੇਂ ਵਿੱਦਿਅਕ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਚੀਫ਼ ਖਾਲਸਾ ਦੀਵਾਨ 'ਚ ਕੋਈ ਧੜੇਬਾਜ਼ੀ ਨਹੀਂ ਹੋਵੇਗੀ। ਡਾ. ਨਿੱਝਰ ਨੇ ਕਿਹਾ ਕਿ ਬੱਚਿਆਂ ਨੂੰ ਆਤਮ-ਨਿਰਭਰ ਬਣਾਉਣ ਲਈ ਵੱਡੇ ਪੱਧਰ 'ਤੇ ਵਿਕਾਸ ਪ੍ਰੋਗਰਾਮ ਅਤੇ ਕੇਂਦਰ ਸਥਾਪਿਤ ਕੀਤੇ ਜਾਣਗੇ | ਆਮ ਆਦਮੀ ਪਾਰਟੀ ਦੇ ਵਿਧਾਇਕ ਹੋਣ ਦੇ ਨਾਤੇ ਉਹ ਚੀਫ਼ ਖਾਲਸਾ ਦੀਵਾਨ ਦੇ ਵਿੱਦਿਅਕ ਪੱਧਰ ਨੂੰ ਅਧਿਕਾਰਤ ਤੌਰ 'ਤੇ ਉੱਚਾ ਚੁੱਕਣ ਦੀ ਪੂਰੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ : ਨਸ਼ੇ ਲਈ ਪੈਸੇ ਨਾ ਮਿਲਣ 'ਤੇ ਕਲਯੁਗੀ ਪੁੱਤ ਨੇ ਕੀਤਾ ਪਿਓ ਦਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ