ਅੱਜ ਜੇਲ੍ਹ 'ਚੋਂ ਬਾਹਰ ਆਉਣਗੇ 'ਆਪ' ਵਿਧਾਇਕ ਗੱਜਣਮਾਜਰਾ, ਹਾਈਕੋਰਟ ਨੇ ਦਿੱਤੀ ਜ਼ਮਾਨਤ (ਵੀਡੀਓ)
Tuesday, Nov 05, 2024 - 01:18 PM (IST)
ਪਟਿਆਲਾ : ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਗੱਜਣਮਾਜਰਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੱਜਣਮਾਜਰਾ ਪਟਿਆਲਾ ਜੇਲ੍ਹ 'ਚ ਬੰਦ ਹਨ, ਜੋ ਅੱਜ ਬਾਹਰ ਆਉਣਗੇ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਉਨ੍ਹਾਂ ਨੂੰ ਲੈਣ ਲਈ ਪਟਿਆਲਾ ਜੇਲ੍ਹ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈ. ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਗੱਜਣਮਾਜਰਾ 'ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸੇ ਮਾਮਲੇ ਵਿੱਚ ਈ. ਡੀ. ਨੇ ਗੱਜਣਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਈ ਐਡਵਾਈਜ਼ਰੀ
ਇਸੇ ਮਾਮਲੇ 'ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਗੱਜਣਮਾਜਰਾ ਦੀ ਇਸ ਜ਼ਮਾਨਤ ਪਟੀਸ਼ਨ 'ਤੇ ਈ. ਡੀ. ਅਤੇ ਗੱਜਣਮਾਜਰਾ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 18 ਅਕਤੂਬਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਗੱਜਣਮਾਜਰਾ ਨੂੰ ਬਕਾਇਦਾ ਜ਼ਮਾਨਤ ਦੇ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8