ਰਾਜ ਸਭਾ ਮੈਂਬਰਾਂ ਨੂੰ ਲੈ ਕੇ ਉੱਠ ਰਹੇ ਸਵਾਲਾਂ ’ਤੇ ‘ਆਪ’ ਵਿਧਾਇਕ ਗੁਰਮੀਤ ਖੁੱਡੀਆਂ ਦਾ ਵੱਡਾ ਬਿਆਨ (ਵੀਡੀਓ)

03/25/2022 11:16:45 PM

ਜਲੰਧਰ (ਰਮਨਦੀਪ ਸਿੰਘ ਸੋਢੀ) : ਲੰਘੀਆਂ ਵਿਧਾਨ ਸਭਾ ਚੋਣਾਂ ’ਚ ਸਿਆਸਤ ਦੇ ਥੰਮ੍ਹ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ‘ਆਪ’ ਵੱਲੋਂ ਰਾਜ ਸਭਾ ’ਚ ਭੇਜੇ ਮੈਂਬਰਾਂ ਨੂੰ ਲੈ ਕੇ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਹਾਈਕਮਾਨ ਨੇ ਫ਼ੈਸਲੇ ਲੈਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮਨਮੋਹਨ ਸਿੰਘ ਨੂੰ ਆਸਾਮ ਤੋਂ ਰਾਜ ਸਭਾ ਮੈਂਬਰ ਬਣਾ ਕੇ ਪ੍ਰਧਾਨ ਮੰਤਰੀ ਬਣਾਇਆ। ਇਸੇ ਤਰ੍ਹਾਂ ਅੱਜ ਜੋ ਬਹੁਤ ਗੱਲਾਂ ਕਰਦੇ ਹਨ ਕਾਂਗਰਸੀ ਆਗੂ ਪੀ. ਚਿਦਾਂਬਰਮ ਆਪਣੇ ਸੂਬੇ ’ਚੋਂ ਨਹੀਂ ਸਗੋਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਬਲਵੰਤ ਸਿੰਘ ਰਾਮੂਵਾਲੀਆ ਉੱਤਰ ਪ੍ਰਦੇਸ਼ ’ਚੋਂ ਰਾਜ ਸਭਾ ਮੈਂਬਰ ਬਣ ਕੇ ਮੰਤਰੀ ਬਣੇ। ਉਨ੍ਹਾਂ ਕਿਹਾ ਕਿ ਕਈ ਵਾਰ ਪਾਰਟੀਆਂ ਲਈ ਲੰਮੇ ਸਮੇਂ ਤਕ ਕੰਮ ਕਰਨ ਵਾਲਿਆਂ ਨੂੰ ਵੀ ਪਾਰਟੀਆਂ ਸਮਾਂ ਦਿੰਦੀਆਂ ਹਨ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦੀ ਜਿੱਤ ਦਾ ਜਾਣੋ ਰਾਜ਼ (ਵੀਡੀਓ)

ਉਨ੍ਹਾਂ ਕਿਹਾ ਕਿ ਪਹਿਲਾਂ ਰਾਜ ਸਭਾ ਮੈਂਬਰ ਬਣੇ ਸੁਖਬੀਰ ਸਿੰਘ ਬਾਦਲ ਪੰਜਾਬ ਲਈ ਕੀ ਲੈ ਕੇ ਆਏ ਤੇ ਪੰਜਾਬ ਦੀ ਗੱਲ ਕਿੱਥੇ ਕੀਤੀ। ਖੁੱਡੀਆਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਕਦੋਂ ਦੇ ਰਾਜ ਸਭਾ ਮੈਂਬਰ ਬਣੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਕੀ ਗੱਲ ਕੀਤੀ। ਬਲਵਿੰਦਰ ਸਿੰਘ ਭੂੰਦੜ ਕਦੋਂ ਦੇ ਮੈਂਬਰ ਚੱਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਾਂਗਰਸ ਦੇ ਅੰਬਿਕਾ ਸੋਨੀ ਪਤਾ ਨਹੀਂ ਕਿੱਥੋਂ ਦੇ ਹਨ ਤੇ ਕਦੋਂ ਦੇ ਪੰਜਾਬ ’ਚੋਂ ਰਾਜ ਸਭਾ ਮੈਂਬਰ ਚੱਲੇ ਆ ਰਹੇ ਹਨ। ਖੁੱਡੀਆਂ ਨੇ ਕਿਹਾ ਕਿ ਸਾਡੇ ’ਤੇ ਹੀ ਇਹ ਗੱਲ ਕਿਉਂ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਕਿਸੇ ਗੱਲ ਕਾਰਨ ਹੀ ਰਾਜ ਸਭਾ ਮੈਂਬਰਾਂ ਨੂੰ ਬਣਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਨੇ ਸਿੱਖਿਆ ਪ੍ਰਾਈਵੇਟ ਹੱਥਾਂ ਵਿਚ ਪਹਿਲਾਂ ਹੀ ਕਰ ਦਿੱਤੀ ਹੈ ਤਾਂ ਇਸ ਵਿਚ ਕੇਜਰੀਵਾਲ ਤੇ ਪਾਰਟੀ ਦਾ ਕੀ ਕਸੂਰ ਹੈ। ਉਨ੍ਹਾਂ ਕਿਹਾ ਕਿ ਗੱਲ ਪੈਸਿਆਂ ਦੀ ਚਲਦੀ ਹੈ ਤਾਂ ਮੈਂ ਗਰੀਬ ਜਿਹਾ ਬੰਦਾ ਹੈ ਤੇ ਟਿਕਟ ਲੈਣ ਲਈ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ।

 
ਵੇਖੋ ਵੱਡੇ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦਾ ਪਰਿਵਾਰ ਸਮੇਤ ਇੰਟਰਵਿਊ, ਸੁਣੋ ਅਣਸੁਣੇ ਕਿੱਸੇ

ਵੇਖੋ ਵੱਡੇ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦਾ ਪਰਿਵਾਰ ਸਮੇਤ ਇੰਟਰਵਿਊ, ਸੁਣੋ ਅਣਸੁਣੇ ਕਿੱਸੇ

Posted by JagBani on Friday, March 25, 2022

ਇਹ ਵੀ ਪੜ੍ਹੋ : ‘ਆਪ’ ਦੀ ‘ਸੁਨਾਮੀ’ ਕਾਰਨ ਰਵਾਇਤੀ ਪਾਰਟੀਆਂ ਵਿਚਲਾ ਯੂਥ ਭੰਬਲਭੂਸੇ ’ਚ, ਕਿਵੇਂ ਤੇ ਕਿੱਥੋਂ ਕਰਨ ਨਵੀਂ ਸ਼ੁਰੂਆਤ


Manoj

Content Editor

Related News