'ਆਪ' ਵਿਧਾਇਕ ਦੀ ਗੋਲ਼ੀ ਲੱਗਣ ਨਾਲ ਹੋਈ ਮੌਤ 'ਤੇ ਪੁਲਸ ਦਾ ਪਹਿਲਾ ਬਿਆਨ
Saturday, Jan 11, 2025 - 10:45 AM (IST)
!['ਆਪ' ਵਿਧਾਇਕ ਦੀ ਗੋਲ਼ੀ ਲੱਗਣ ਨਾਲ ਹੋਈ ਮੌਤ 'ਤੇ ਪੁਲਸ ਦਾ ਪਹਿਲਾ ਬਿਆਨ](https://static.jagbani.com/multimedia/2025_1image_08_57_5105277525.jpg)
ਲੁਧਿਆਣਾ (ਆਈ.ਏ.ਐੱਨ.ਐੱਸ): ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਵਿਧਾਇਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਸਿਰ ਵਿਚ ਗੋਲ਼ੀ ਮਾਰ ਲਈ। ਇਸ ਬਾਰੇ ਪੰਜਾਬ ਪੁਲਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਕਿ ਇਹ ਖ਼ੁਦਕੁਸ਼ੀ ਸੀ ਜਾਂ ਗੋਲ਼ੀ ਗਲਤੀ ਨਾਲ ਚੱਲੀ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਲੱਗਦਾ ਹੈ ਕਿ ਜਦੋਂ ਵਿਧਾਇਕ ਗੋਗੀ ਆਪਣਾ ਹਥਿਆਰ ਸਾਫ਼ ਕਰ ਰਹੇ ਸਨ ਤਾਂ ਗਲਤੀ ਨਾਲ ਗੋਲ਼ੀ ਚੱਲ ਗਈ। ਉਨ੍ਹਾਂ ਨੂੰ 25 ਬੋਰ ਦੀ ਪਿਸਤੌਲ ਨਾਲ ਸਿਰ ਵਿਚ ਗੋਲ਼ੀ ਲੱਗੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਮੀਡੀਆ ਨਾਲ ਗੱਲ ਕਰਦੇ ਹੋਏ, ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀ.ਸੀ.ਪੀ.) ਜਸਕਰਨ ਸਿੰਘ ਤੇਜਾ ਨੇ ਕਿਹਾ, "ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜੋ ਉਨ੍ਹਾਂ ਦੇ ਸਿਰ ਵਿਚ ਜਾ ਲੱਗੀ। ਉਨ੍ਹਾਂ ਨੂੰ ਤੁਰੰਤ DMC ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਨੂੰ DMC ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ।" ਡੀ.ਸੀ.ਪੀ. ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨ ਬਾਰੇ ਸਪਸ਼ਟ ਹੋਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8