‘ਆਪ’ ਵਿਧਾਇਕ ਹਰਜੋਤ ਬੈਂਸ ਨੇ PSPCL ਨੂੰ ਚਿੱਠੀ ਲਿਖ ਕੀਤੀ ਇਹ ਹਦਾਇਤ

03/15/2022 8:52:46 PM

ਸ੍ਰੀ ਅਨੰਦਪੁਰ ਸਾਹਿਬ (ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ‘ਆਪ’ ਵਿਧਾਇਕਾਂ ਵੱਲੋਂ ਸਰਕਾਰੀ ਦਫ਼ਤਰਾਂ ਤੇ ਸਰਕਾਰੀ ਹਸਪਤਾਲਾਂ ’ਚ ਅਚਨਚੇਤ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਥਾਵਾਂ ’ਤੇ ਪ੍ਰਬੰਧਾਂ ਨੂੰ ਠੀਕ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਘੱਟ ਕੀਤਾ ਜਾ ਸਕੇ। ਇਸੇ ਦਰਮਿਆਨ ‘ਆਪ’ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਚਿੱਠੀ ਲਿਖ ਕੇ ਹਦਾਇਤ ਕੀਤੀ ਕਿ ਕਿਸੇ ਦਾ ਬਿਜਲੀ ਦਾ ਮੀਟਰ ਨਾ ਕੱਟਿਆ ਜਾਵੇ ਤੇ ਜੇਕਰ ਕਿਸੇ ਵੀ ਵਿਅਕਤੀ ਦਾ ਮੀਟਰ ਬਿੱਲ ਅਦਾ ਨਾ ਕਰਨ ਕਰਕੇ ਕੱਟਿਆ ਗਿਆ ਹੈ ਤਾਂ ਉਹ ਮੀਟਰ ਤੁਰੰਤ ਪ੍ਰਭਾਵ ਨਾਲ ਲਾਇਆ ਜਾਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ 5 ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗਿਆ ਅਸਤੀਫ਼ਾ

ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹੁਦਾ ਸੰਭਾਲਣ ਤੇ ਨਵੇਂ ਹੁਕਮ ਜਾਰੀ ਕਰਨ ਤਕ ਕਿਸੇ ਦਾ ਵੀ ਵਿਅਕਤੀ ਦਾ ਬਿਜਲੀ ਕੁਨੈਕਸ਼ਨ ਨਾ ਕੱਟਿਆ ਜਾਵੇ। ਜ਼ਿਕਰਯੋਗ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਰਾਜ ਭਵਨ ਦੀ ਬਜਾਏ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਨੇ ਇਸ ਸਹੁੰ ਚੁੱਕ ਸਮਾਗਮ ’ਚ ਪੰਜਾਬ ਦੀਆਂ ਔਰਤਾਂ ਨੂੰ ਬਸੰਤੀ ਚੁੰਨੀਆਂ ਤੇ ਮਰਦਾਂ ਨੂੰ ਬਸੰਤੀ ਪੱਗਾਂ ਬੰਨ੍ਹ ਕੇ ਆਉਣ ਦਾ ਸੱਦਾ ਦਿੱਤਾ ਹੈ। 
 ਇਹ ਵੀ ਪੜ੍ਹੋ : ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਗੋਲੀਆਂ, ਮੌਤ (ਵੀਡੀਓ)

Manoj

This news is Content Editor Manoj