'ਆਪ' ਵਿਧਾਇਕ ਪਠਾਣਮਾਜਰਾ ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
Wednesday, Sep 14, 2022 - 04:00 PM (IST)

ਚੰਡੀਗੜ੍ਹ : ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ ਦਰਜ ਕਰਵਾਈ ਗਈ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਵਿਧਾਇਕ ਪਠਾਣਮਾਜਰਾ, ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਉਕਤ ਧਿਰਾਂ ਤੋਂ 21 ਸਤੰਬਰ ਤੱਕ ਜਵਾਬ ਮੰਗਿਆ ਹੈ।
ਦਰਅਸਲ ਵਿਧਾਇਕ ਪਠਾਣਮਾਜਰਾ ਵੱਲੋਂ ਆਪਣੀ ਦੂਜੀ ਪਤਨੀ ਗੁਰਪ੍ਰੀਤ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ। ਇਸ ਐੱਫ. ਆਈ. ਆਰ. ਨੂੰ ਰੱਦ ਕਰਾਉਣ ਲਈ ਦੂਜੀ ਪਤਨੀ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ ਦੀ ਅੱਜ ਸੁਣਵਾਈ ਹੋਈ।
ਇਹ ਵੀ ਪੜ੍ਹੋ : ਨਰਾਤਿਆਂ ਤੇ ਦੀਵਾਲੀ ਦੇ ਮੱਦੇਨਜ਼ਰ ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਕੀਤਾ ਇਹ ਐਲਾਨ
ਦੋਸ਼ ਹਨ ਕਿ ਵਿਧਾਇਕ ਪਠਾਣਮਾਜਰਾ ਨੇ ਉਕਤ ਐੱਫ. ਆਈ. ਆਰ. ਖ਼ੁਦ ਨੂੰ ਕਾਊਂਟਰ ਕਰਨ ਲਈ ਦਰਜ ਕਰਵਾਈ ਹੈ। ਪਠਾਣਮਾਜਰਾ ਦੀ ਦੂਜੀ ਪਤਨੀ ਉਨ੍ਹਾਂ ਖ਼ਿਲਾਫ਼ ਧੋਖਾਧੜੀ ਅਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਹਾਈਕੋਰਟ 'ਚ ਅਪਰਾਧਿਕ ਸ਼ਿਕਇਤ ਦਾਖ਼ਲ ਕਰ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ