''ਆਪ'' ਵਿਧਾਇਕ ਗੱਜਣਮਾਜਰਾ ਖ਼ਿਲਾਫ਼ ED ਨੇ ਦਾਇਰ ਕੀਤੀ ਚਾਰਜਸ਼ੀਟ

Thursday, Mar 21, 2024 - 12:45 PM (IST)

''ਆਪ'' ਵਿਧਾਇਕ ਗੱਜਣਮਾਜਰਾ ਖ਼ਿਲਾਫ਼ ED ਨੇ ਦਾਇਰ ਕੀਤੀ ਚਾਰਜਸ਼ੀਟ

ਮੋਹਾਲੀ (ਸੰਦੀਪ) : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਜਲੰਧਰ ਨੇ 40.92 ਕਰੋੜ ਰੁਪਏ ਤੋਂ ਜ਼ਿਆਦਾ ਦੀ ਬੈਂਕ ਧੋਖਾਧੜੀ ਨਾਲ ਸਬੰਧਿਤ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਤੇ 6 ਹੋਰਾਂ ਖ਼ਿਲਾਫ਼ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਹੈ।

ਈ. ਡੀ. ਨੇ 5 ਜਨਵਰੀ, 2024 ਨੂੰ ਬੈਂਕ ਧੋਖਾਧੜੀ ਦੇ ਸਬੰਧ 'ਚ ਜਸਵੰਤ ਸਿੰਘ ਗੱਜਣਮਾਜਰਾ ਅਤੇ 6 ਹੋਰਾਂ ਖ਼ਿਲਾਫ਼ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਸ਼ਿਕਾਇਤ ਦਰਜ ਕੀਤੀ ਸੀ। ਅਦਾਲਤ ਨੇ 18 ਮਾਰਚ ਨੂੰ ਸ਼ਿਕਾਇਤ 'ਤੇ ਸੁਣਵਾਈ ਕੀਤੀ। ਗੱਜਣਮਾਜਰਾ ਖ਼ਿਲਾਫ਼ ਸੀ. ਬੀ. ਆਈ. ਨੇ ਵੀ ਐੱਫ. ਆਈ. ਆਰ. ਦਰਜ ਕੀਤੀ ਸੀ, ਜਿਸ ਦੇ ਆਧਾਰ 'ਤੇ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਲੰਧਰ ਈ. ਡੀ. ਨੇ 4 ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਈ. ਡੀ. ਨੇ ਇਹ ਵੱਡੀ ਕਾਰਵਾਈ ਕੀਤੀ ਹੈ।
 


author

Babita

Content Editor

Related News