ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Sunday, May 29, 2022 - 05:00 PM (IST)

ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅੰਮ੍ਰਿਤਸਰ (ਜਸ਼ਨ, ਸਾਗਰ) : ਹਲਕਾ ਪੂਰਬੀ ਤੋਂ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧ ਵਿਚ ਥਾਣਾ ਮਕਬੂਲਪੁਰਾ ਦੀ ਪੁਲਸ ਨੇ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਸ ਸੰਬੰਧ ਵਿਚ ਛੇਹਰਟਾ ਸਥਿਤ ਪੈਰਡਾਈਜ਼ ਕਲੋਨੀ ਨਿਵਾਸੀ ਸਿਕੰਦਰ ਸਿੰਘ ਖ਼ਿਲਾਫ਼ ਆਈ. ਟੀ. ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਵਿਧਾਇਕਾ ਜੀਵਨ ਜੋਤ ਕੌਰ ਨੇ ਇਸ ਸੰਬੰਧ ਵਿਚ ਡੀ. ਜੀ. ਪੀ. ਵੀ. ਕੇ. ਭਾਵਰਾ ਤੇ ਸੀ. ਪੀ. ਅਰੁਣ ਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਰਨਗੇ ਵੱਡਾ ਧਮਾਕਾ

ਮੁੱਢਲੀ ਜਾਂਚ ਤੋਂ ਬਾਅਦ ਪੁਲਸ ਨੇ ਸਿਕੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਸ ਦਾ ਸਾਈਬਰ ਸੈੱਲ ਵੀ ਮੁਲਜ਼ਮ ਸਿਕੰਦਰ ਸਿੰਘ ਦਾ ਖਾਕਾ ਖੰਘਾਲ ਰਿਹਾ ਹੈ। ਵਿਧਾਇਕਾ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸਿਕੰਦਰ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈ. ਡੀ. ਬਣਾਈ ਹੈ ਅਤੇ ਉਸ ਉਪਰ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਇਸ ਦੌਰਾਨ ਉਸ ਨੇ ਵਿਧਾਇਕਾ ਦੀ ਕਾਰਜਸ਼ੈਲੀ ’ਤੇ ਵੀ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ : ‘ਆਪ’ ਵਲੋਂ ਦੋ ਰਾਜ ਸਭਾ ਮੈਂਬਰਾਂ ਦਾ ਐਲਾਨ, ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਂ ’ਤੇ ਲੱਗੀ ਮੋਹਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News