'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਧੀ ਜ਼ਹਿਰ, ਹਾਲਤ ਨਾਜ਼ੁਕ

Thursday, Sep 22, 2022 - 03:05 PM (IST)

'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਧੀ ਜ਼ਹਿਰ, ਹਾਲਤ ਨਾਜ਼ੁਕ

ਬਰਨਾਲਾ/ਭਦੌੜ (ਨਰਿੰਦਰ) : ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਸ਼ਨ ਸਿੰਘ ਦੇ ਭਰਾ ਮੁਤਾਬਕ 'ਆਪ' ਵਿਧਾਇਕ ਦੇ ਪਿਤਾ ਦੀ ਆਪਣੇ ਵੱਡੇ ਮੁੰਡੇ ਨਾਲ ਕਿਸੇ ਗੱਲ ਤੋਂ ਲੜਾਈ ਹੋ ਗਈ ਸੀ , ਜਿਸ ਦੇ ਚੱਲਦਿਆਂ ਉਹ ਪਰੇਸ਼ਾਨ ਸੀ। ਜਿਸ ਕਾਰਨ ਉਨ੍ਹਾਂ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ- 12ਵੀਂ ਪਾਸ ਨੌਜਵਾਨ ਦਾ ਸੁਫ਼ਨਾ ਰਹਿ ਗਿਆ ਅਧੂਰਾ, ਘਰ ਦੇ ਹਾਲਾਤ ਤੋਂ ਅੱਕੇ ਨੇ ਚੁੱਕਿਆ ਵੱਡਾ ਕਦਮ

ਦੱਸ ਦੇਈਏ ਕਿ ਦਰਸ਼ਨ ਸਿੰਘ ਫੌਜ ਵਿੱਚ ਆਪਣੀ ਨੌਕਰੀ ਨਿਭਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਲਾਭ ਸਿੰਘ ਉਗੋਕੇ ਉਹੀ ਵਿਧਾਇਕ ਹਨ, ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਉਹ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਹਾਲਾਂਕਿ ਪਰਿਵਾਰ ਵਾਲਿਆਂ ਵੱਲੋਂ ਹੁਣ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਨੇ ਸ਼ੂਗਰ ਦੀ ਦਵਾਈ ਖਾ ਲਈ ਸੀ , ਜਿਸ ਕਾਰਨ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਆ ਗਈ। ਉਨ੍ਹਾਂ ਕਿਹਾ ਕਿ ਉਹ ਹੁਣ ਠੀਕ ਹਨ ਅਤੇ ਕੋਈ ਵੀ ਲੜਾਈ ਨਹੀਂ ਹੋਈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 

 


author

Simran Bhutto

Content Editor

Related News