ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ ’ਚ ਬੱਝੇ ਵਿਧਾਇਕਾ ਨਰਿੰਦਰ ਕੌਰ ਭਰਾਜ, ਦੇਖੋ ਤਸਵੀਰਾਂ

Friday, Oct 07, 2022 - 10:57 AM (IST)

ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ ’ਚ ਬੱਝੇ ਵਿਧਾਇਕਾ ਨਰਿੰਦਰ ਕੌਰ ਭਰਾਜ, ਦੇਖੋ ਤਸਵੀਰਾਂ

ਸੰਗਰੂਰ/ਪਟਿਆਲਾ (ਬਲਜਿੰਦਰ, ਦਲਜੀਤ ਬੇਦੀ) : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਵਿਆਹ ਸਮਾਗਮ ਬੜੇ ਹੀ ਸਾਦੇ ਢੰਗ ਨਾਲ ਪਟਿਆਲਾ ਵਿਖੇ ਕੀਤਾ ਗਿਆ। ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਅਨੰਦ ਕਾਰਜ ਦੀਆਂ ਰਸਮਾਂ ਕੀਤੀਆਂ ਗਈਆਂ। ਇਸ ਵਿਆਹ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਸ਼ਾਮਲ ਹੋਏ। ਵਿਧਾਇਕਾ ਨਰਿੰਦਰ ਕੌਰ ਭਰਾਜ ਸਾਧਾਰਣ ਪਹਿਰਾਵੇ ’ਚ ਨਜ਼ਰ ਆਏ।

PunjabKesariਇਹ ਵੀ ਪੜ੍ਹੋ- ਮਲੋਟ 'ਚ ਸ਼ਰਮਸਾਰ ਹੋਈ ਇਨਸਾਨੀਅਤ, 14 ਸਾਲਾ ਜਬਰ-ਜ਼ਿਨਾਹ ਪੀੜਤਾ ਨੇ ਦਿੱਤਾ ਮ੍ਰਿਤਕ ਬੱਚੇ ਨੂੰ ਜਨਮ

ਦੱਸ ਦੇਈਏ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਦੇ ਇਕ ਆਮ ਕਿਸਾਨ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਇਸ ਵਿੱਚ ਰਿਕਾਰਡ ਤੋੜ ਜਿੱਤ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾਇਆ ਸੀ ।

PunjabKesari

ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਉਹ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣ ਚੁੱਕੇ ਹਨ। ਮਨਦੀਪ ਲੱਖੇਵਾਲ ਜਿਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਹੋਣ ਜਾ ਰਿਹਾ ਹੈ, ਉਹ ਇਕ ਆਮ ਕਿਸਾਨ ਪਰਿਵਾਰ ਨਾਲ ਸੰਬੰਧਤ ਹਨ ਅਤੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਵਿਚ ਵਾਲੰਟੀਅਰ ਦੇ ਤੌਰ 'ਤੇ ਵੀ ਕੰਮ ਕਰ ਚੁੱਕੇ ਹਨ।

PunjabKesari

ਮਨਦੀਪ ਲੱਖੇਵਾਲ ਦੇ ਦਾਦਾ ਸਵ. ਮੁਖਤਿਆਰ ਸਿੰਘ ਲੱਖੇਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਰਹੇ ਹਨ ਤੇ ਉਨ੍ਹਾਂ ਕਿਸਾਨੀ ਮੰਗਾਂ ਨੂੰ ਲੈ ਕੇ ਕਾਫ਼ੀ ਸੰਘਰਸ਼ ਕੀਤਾ ਹੈ।

PunjabKesari

PunjabKesari

PunjabKesari

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News