ਭਲਕੇ ਵਿਆਹ ਦੇ ਬੰਧਨ 'ਚ ਬੱਝਣਗੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ

10/06/2022 12:36:47 PM

ਸੰਗਰੂਰ (ਵੈੱਬ ਡੈਸਕ, ਦਲਜੀਤ, ਕਾਂਸਲ, ਵਿਕਾਸ) : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਸੂਤਰਾਂ ਮੁਤਾਬਕ ਵਿਧਾਇਕ ਭਰਾਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਾਬਕਾ ਬਲਾਕ ਪ੍ਰਧਾਨ ਸਵ: ਮੁਖਤਿਆਰ ਸਿੰਘ ਲੱਖੇਵਾਲ ਦੇ ਪੌਤਰੇ ਮਨਦੀਪ ਲੱਖੇਵਾਲ ਪੁੱਤਰ ਮੇਜ਼ਰ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਪਟਿਆਲਾ ਵਿਖੇ ਰੱਖਿਆ ਗਿਆ ਹੈ। ਜਿੱਥੇ ਦੋਵੇ ਪਰਿਵਾਰਾਂ ਮੈਂਬਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਿਲ ਹੋਣਗੇ। 

ਇਹ ਵੀ ਪੜ੍ਹੋ- ਫਰਾਰ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਸਖ਼ਤ ਹੋਏ DGP ਯਾਦਵ, SIT ਚੀਫ਼ ਨੂੰ ਦਿੱਤੇ ਇਹ ਨਿਰਦੇਸ਼

ਦੱਸ ਦੇਈਏ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਦੇ ਇਕ ਆਮ ਕਿਸਾਨੀ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਇਸ ਵਿੱਚ ਰਿਕਾਰਡਤੋੜ ਜਿੱਤ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾਇਆ ਸੀ । ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਉਹ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣ ਚੁੱਕੇ ਹਨ। ਮਨਦੀਪ ਲੱਖੇਵਾਲ ਜਿਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਹੋਣ ਜਾ ਰਿਹਾ ਹੈ, ਉਹ ਇਕ ਆਮ ਕਿਸਾਨ ਪਰਿਵਾਰ ਨਾਲ ਸੰਬੰਧਤ ਹਨ ਤੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦਾ ਵਾਲੰਟੀਅਰ ਦੇ ਤੌਰ 'ਤੇ ਵੀ ਕੰਮ ਕਰ ਚੁੱਕੇ ਹਨ। ਮਨਦੀਪ ਲੱਖੇਵਾਲ ਦੇ ਦਾਦਾ ਸਵ: ਮੁਖਤਿਆਰ ਸਿੰਘ ਲੱਖੇਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਰਹੇ ਹਨ ਤੇ ਉਨ੍ਹਾਂ ਕਿਸਾਨੀ ਮੰਗਾਂ ਨੂੰ ਲੈ ਕੇ ਕਾਫ਼ੀ ਸੰਘਰਸ਼ ਕੀਤੇ ਹਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News