AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ 'ਤੇ, ਪਟਿਆਲਾ ਪੁਲਸ ਨੇ ਅਦਾਲਤ 'ਚ ਕੀਤਾ ਸੀ ਪੇਸ਼

Wednesday, Mar 25, 2026 - 04:58 PM (IST)

AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ 'ਤੇ, ਪਟਿਆਲਾ ਪੁਲਸ ਨੇ ਅਦਾਲਤ 'ਚ ਕੀਤਾ ਸੀ ਪੇਸ਼

ਪਟਿਆਲਾ (ਵੈੱਬ ਡੈਸਕ, ਬਲਜਿੰਦਰ) : ਹਲਕਾ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਅੱਜ ਸਵੇਰੇ ਪਟਿਆਲਾ ਪੁਲਸ ਨੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਪਠਾਣਮਾਜਰਾ ਨੂੰ ਪਟਿਆਲਾ ਪੁਲਸ ਦੁਪਹਿਰ ਬਾਅਦ ਅਦਾਲਤ 'ਚ ਪੇਸ਼ੀ ਲਈ ਲੈ ਕੇ ਪੁੱਜੀ। ਇੱਥੇ ਅਦਾਲਤ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ 4 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਉਸ ਕੋਲੋਂ ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਪੁਲਸ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰਕੇ ਪਟਿਆਲਾ ਲੈ ਕੇ ਆਈ ਸੀ, ਜਿੱਥੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਠਾਣਮਾਜਰਾ ਦੀ ਗ੍ਰਿਫਤਾਰੀ ਲਈ ਪਟਿਆਲਾ ਪੁਲਸ ਨੇ 6 ਤੋਂ 7 ਟੀਮਾਂ ਤਿਆਰ ਕਰਕੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਕਈ ਵਾਰ ਉਸ ਦੀ ਲੋਕੇਸ਼ਨ ਸਾਹਮਣੇ ਆਈ ਪਰ ਹਰ ਵਾਰ ਉਹ ਪੁਲਸ ਦੇ ਹੱਥੋਂ ਨਿਕਲਣ ਵਿੱਚ ਕਾਮਯਾਬ ਰਿਹਾ। ਆਖ਼ਰਕਾਰ ਪੁਲਸ ਨੇ ਪਠਾਣਮਾਜਰਾ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕਰ ਹੀ ਲਿਆ।

ਇਹ ਵੀ ਪੜ੍ਹੋ : ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...

ਪੜ੍ਹੋ ਕੀ ਹੈ ਪੂਰੀ ਖ਼ਬਰ

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ। ਪਠਾਣਮਾਜਰਾ 'ਤੇ ਜਬਰ-ਜ਼ਿਨਾਹ ਅਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ। ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ 'ਤੇ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜਾਇਦਾਦ ਦੀ ਰਜਿਸਟਰੀ ਹੋਈ ਮਹਿੰਗੀ! ਨਵੇਂ ਕੁਲੈਕਟਰ ਰੇਟਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟੀਫਿਕੇਸ਼ਨ ਜਾਰੀ

ਪਠਾਣਮਾਜਰਾ ਸਤੰਬਰ 2025 ਤੋਂ ਰੇਪ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਨ। ਉਸ ਸਮੇਂ ਤੋਂ ਹੀ ਪੁਲਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਐੱਫ. ਆਈ. ਆਰ. ਵਿੱਚ ਦਿੱਤੀ ਜਾਣਕਾਰੀ ਮੁਤਾਬਕ ਇੱਕ ਔਰਤ, ਜੋ ਸਾਲ 2013-14 ਵਿੱਚ ਪਠਾਣਮਾਜਰਾ ਦੇ ਸੰਪਰਕ ਵਿੱਚ ਆਈ ਸੀ, ਉਸ ਨੇ ਪਠਾਣਮਾਜਰਾ 'ਤੇ ਗੁੰਮਰਾਹ ਕਰਕੇ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਦੇ ਸਬੰਧ ਵਿਚ ਉਸ ਨੇ ਕਾਰਵਾਈ ਦੀ ਮੰਗ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News