AAP ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ''ਚ ਕੀਤਾ ਗਿਆ ਪੇਸ਼
Wednesday, Mar 25, 2026 - 03:42 PM (IST)
ਪਟਿਆਲਾ : ਹਲਕਾ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਮਕ ਧਮਕੇ ਦੀ ਇਲਜ਼ਾਮਾਂ ਹੇਠ ਅੱਜ ਸਵੇਰੇ ਪਟਿਆਲਾ ਪੁਲਸ ਨੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪਠਾਣਮਾਜਰਾ ਨੂੰ ਪਟਿਆਲਾ ਪੁਲਸ ਅਦਾਲਤ 'ਚ ਪੇਸ਼ੀ ਲਈ ਲੈ ਕੇ ਪੁੱਜੀ ਹੈ।
ਇਹ ਵੀ ਪੜ੍ਹੋ : ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...
ਪੜ੍ਹੋ ਕੀ ਹੈ ਪੂਰੀ ਖ਼ਬਰ
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ। ਪਠਾਣਮਾਜਰਾ 'ਤੇ ਜਬਰ-ਜ਼ਿਨਾਹ ਅਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ। ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ 'ਤੇ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਪਠਾਣਮਾਜਰਾ ਸਤੰਬਰ 2025 ਤੋਂ ਰੇਪ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਨ। ਉਸ ਸਮੇਂ ਤੋਂ ਹੀ ਪੁਲਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਐੱਫ. ਆਈ. ਆਰ. ਵਿੱਚ ਦਿੱਤੀ ਜਾਣਕਾਰੀ ਮੁਤਾਬਕ ਇੱਕ ਔਰਤ, ਜੋ ਸਾਲ 2013-14 ਵਿੱਚ ਪਠਾਣਮਾਜਰਾ ਦੇ ਸੰਪਰਕ ਵਿੱਚ ਆਈ ਸੀ, ਉਸ ਨੇ ਪਠਾਣਮਾਜਰਾ 'ਤੇ ਗੁੰਮਰਾਹ ਕਰਕੇ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਦੇ ਸਬੰਧ ਵਿਚ ਉਸ ਨੇ ਕਾਰਵਾਈ ਦੀ ਮੰਗ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
