ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

11/09/2021 11:54:26 PM

ਜਲੰਧਰ,ਬਠਿੰਡਾ- ਆਮ ਆਦਮੀ ਪਾਰਟੀ ਦੀ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਅੱਜ 'ਆਪ' ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਦਾ ਪ੍ਰਗਟਾਵਾ ਆਪਣੇ ਫੇਸਬੁੱਕ ਪੇਜ ਰਾਹੀਂ ਕੀਤਾ। ਉਨ੍ਹਾਂ ਆਪਣੇ ਪੇਜ 'ਤੇ ਇਕ ਪੋਸਟ ਸ਼ੇਅਰ ਕਰਦਿਆਂ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੂੰ ਕਿਹਾ ਕਿ ਮੈਂ ਰੁਪਿੰਦਰ ਕੌਰ ਰੂਬੀ ਵਿਧਾਇਕਾ ਹਲਕਾ ਬਠਿੰਡਾ ਦਿਹਾਤੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦਿੰਦੀ ਹਾਂ। ਕਿਰਪਾ ਕਰਕੇ ਮੇਰਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਆਪਣੇ ਫੇਸਬੁੱਕ ਪੇਜ ਦੀ ਕਵਰ ਫੋਟੋ ਬਦਲ ਬਾਜ ਦੀ ਫੋਟੋ ਲਗਾਈ ਗਈ ਹੈ ਜਿਸ ਤੋਂ ਪਹਿਲਾਂ ਇਸ ਕਵਟ ਫੋਟੋ 'ਚ ਉਹ ਅਰਵਿੰਦ ਕੇਜ਼ਰੀਵਾਲ ਦੇ ਨਾਲ ਦਿਖਾਈ ਦੇ ਰਹੀ ਸੀ। 

ਇਹ ਵੀ ਪੜ੍ਹੋ- ਮੰਤਰੀ ਮੰਡਲ ਵਲੋਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਮਨਜ਼ੂਰੀ

PunjabKesari

 

ਦੱਸ ਦੇਈਏ ਕਿ ਰੂਬੀ ਨੇ ਪਿੱਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਮੈਨੂੰ ਸਮਝ ਨਹੀਂ ਆ ਰਿਹਾ ਹੈ ਕਿ ਪਾਰਟੀ ਦੀ ਲੀਡਰਸ਼ਿਪ 2017 ਵਾਲੀ ਗਲਤੀਆਂ ਕਿਉਂ ਦੋਹਰਾ ਰਹੀ ਹੈ, ਜਦੋਂਕਿ ਉਨ੍ਹਾਂ ਗਲਤੀਆਂ ਤੋਂ ਸਬਕ ਲੈ ਕੇ ਇਸ ਵਾਰ ਬਿਹਤਰ ਪਰਫਾਰਮੈਂਸ ਵਿਖਾਈ ਜਾ ਸਕਦੀ ਹੈ। ਰੂਬੀ ਨੇ ਕਿਹਾ ਕਿ ਰਾਜ ’ਚ ਆਮ ਆਦਮੀ ਪਾਰਟੀ ਨਾਲ ਜੁੜਿਆ ਹਰ ਵਾਲੰਟੀਅਰ ਇਹੀ ਚਾਹੁੰਦਾ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਦੇ ਤੌਰ ’ਤੇ ਹੀ 2022 ਦੀ ਚੋਣ ਲੜੀ ਜਾਵੇ। ਜੇਕਰ ਅਜਿਹਾ ਨਹੀਂ ਹੋਇਆ ਤਾਂ ਪਾਰਟੀ ਨੂੰ ਨੁਕਸਾਨ ਹੋਣਾ ਯਕੀਨੀ ਹੈ ਅਤੇ ਉਸ ਤੋਂ ਬਾਅਦ ਕਿਸੇ ਗੱਲ ਦਾ ਚਿੰਤਨ ਕਰਨਾ ਕੋਈ ਮਾਅਨੇ ਨਹੀਂ ਰੱਖੇਗਾ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Bharat Thapa

Content Editor

Related News