ਵੱਡੀ ਖ਼ਬਰ : ‘ਆਪ’ ਵਿਧਾਇਕ ਦਾ PA ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਵਿਧਾਇਕ ਤੋਂ ਵੀ ਪੁੱਛਗਿੱਛ ਜਾਰੀ

02/16/2023 10:34:30 PM

ਬਠਿੰਡਾ (ਵਰਮਾ) : ਵਿਜੀਲੈਂਸ ਬਿਊਰੋ ਦੀ ਟੀਮ ਨੇ ਹਲਕਾ ਦਿਹਾਤੀ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ. ਏ. ਰੇਸ਼ਮ ਨੂੰ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਵਿਧਾਇਕ ਨੂੰ ਵੀ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਖੁੱਡਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਨੇ ਦੱਸਿਆ ਕਿ ਵਿਧਾਇਕ ਦੇ ਪੀ.ਏ. ਵੱਲੋਂ ਗਰਾਂਟਾਂ ਜਾਰੀ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ : 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਬਾਰੇ ਅਹਿਮ ਖ਼ਬਰ, ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਕਸ਼ਨ, ਪੜ੍ਹੋ Top 10

ਵੀਰਵਾਰ ਨੂੰ ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਤਾਂ ਪੈਸੇ ਦਿੰਦੇ ਹੋਏ ਵਿਜੀਲੈਂਸ ਬਿਊਰੋ ਨੇ ਵਿਧਾਇਕ ਦੇ ਪੀ.ਏ. ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਨ੍ਹਾਂ ਦੇ ਪੀ. ਏ. ਨੂੰ ਗ੍ਰਿਫ਼ਤਾਰ ਕਰਕੇ ਸਰਕਟ ਹਾਊਸ ਲਿਆਂਦਾ ਗਿਆ। ਵਿਧਾਇਕ ਦੀ ਗ੍ਰਿਫ਼ਤਾਰੀ ਦੀ ਖ਼ਬਰ ਅੱਗ ਵਾਂਗ ਪੂਰੇ ਇਲਾਕੇ ‘ਚ ਫੈਲ ਗਈ ਅਤੇ ਪਤਾ ਲੱਗਦਿਆਂ ਹੀ ਆਮ ਆਦਮੀ ਪਾਰਟੀ ਦੇ ਕਈ ਵਰਕਰ ਵੀ ਇਕੱਠੇ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਤੋਂ ਰਿਹਾਅ ਹੋ ਕੇ ਆਏ ਕੈਦੀ ਨੂੰ ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਕਈ ਭਾਜਪਾ ਵਰਕਰ ਵੀ ਸਰਕਟ ਹਾਊਸ ਪੁੱਜ ਗਏ ਤਾਂ ਦੋਵਾਂ ਧਿਰਾਂ ’ਚ ਟਕਰਾਅ ਹੋ ਗਿਆ, ਜਿਸ ’ਚ ਪੁਲਸ ਨੇ ਦਖ਼ਲ ਦੇ ਕੇ ਦੋਵਾਂ ਧਿਰਾਂ ਨੂੰ ਇਕ-ਦੂਜੇ ਤੋਂ ਦੂਰ ਕਰ ਦਿੱਤਾ। ਵਿਧਾਇਕ ਅਮਿਤ ਰਤਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਰਾਹੁਲ ਝੂੰਬਾ ਨੇ ਕਿਹਾ ਕਿ ਵਿਧਾਇਕ ਤੋਂ ਕੋਈ ਵਸੂਲੀ ਨਹੀਂ ਹੋਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Manoj

Content Editor

Related News