ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ

Thursday, Feb 16, 2023 - 11:37 PM (IST)

ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ

ਬਠਿੰਡਾ : ਪੰਜਾਬ ਦੇ ਬਠਿੰਡਾ ’ਚ ਰਿਸ਼ਵਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ 'ਆਪ' ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਅੱਜ ਸ਼ਾਮ ਵਿਜੀਲੈਂਸ ਨੇ ਜਿਸ ਸ਼ਖ਼ਸ ਰੇਸ਼ਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਉਹ ਮੇਰਾ ਪੀ. ਏ. ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਪੀ. ਏ. ਦਾ ਨਾਂ ਰਣਬੀਰ ਸਿੰਘ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ‘ਆਪ’ ਵਿਧਾਇਕ ਦਾ PA ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਵਿਧਾਇਕ ਤੋਂ ਵੀ ਪੁੱਛਗਿੱਛ ਜਾਰੀ

ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਕਾਰਨ ਇਹ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਂਝ ਵੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲਾਂ ਹੀ ਸਖ਼ਤ ਹੈ ਅਤੇ ਅਜਿਹੇ ਮਾਮਲੇ ’ਚ ਉਨ੍ਹਾਂ ਦਾ ਨਾਂ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ


author

Manoj

Content Editor

Related News