ਵੱਡੀ ਖ਼ਬਰ: ''ਆਪ'' ਪੰਜਾਬ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ ''ਚੋਂ ਕੱਢਿਆ ਬਾਹਰ

Saturday, Oct 03, 2026 - 07:33 PM (IST)

ਵੱਡੀ ਖ਼ਬਰ: ''ਆਪ'' ਪੰਜਾਬ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ ''ਚੋਂ ਕੱਢਿਆ ਬਾਹਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੌੜ ਹਲਕੇ ਤੋਂ ਮੌਜੂਦਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ ਲੱਗੇ ਹਨ। ਇਸੇ ਅਧਾਰ 'ਤੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ। 

PunjabKesari

ਦੱਸ ਦਈਏ ਕਿ ਸੁਖਵੀਰ ਸਿੰਘ ਮਾਈਸਰਖ਼ਾਨਾ ਨੇ ਅੱਜ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰ ਕੇ ਸਰਕਾਰੀ ਸਕੂਲਾਂ ਦੇ ਹਾਲਾਤ ਬਾਰੇ ਗੱਲਬਾਤ ਕੀਤੀ ਸੀ। ਇਸ ਦੌਰਾਨ ਉਹ ਭਾਵੁਕ ਵੀ ਹੋ ਗਏ ਸਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। 


author

Anmol Tagra

Content Editor

Related News