'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ

Tuesday, Aug 09, 2022 - 01:54 PM (IST)

'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ

ਲੁਧਿਆਣਾ (ਰਾਜ) : ਲੁਧਿਆਣਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਇਕ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗੈਂਗਸਟਰ ਨੇ ਵਿਧਾਇਕ ਕੋਲੋਂ 25 ਲੱਖ ਰੁਪਏ ਦੀ ਫ਼ਿਰੌਤੀ ਵੀ ਮੰਗੀ ਹੈ। ਜਾਣਕਾਰੀ ਮੁਤਾਬਕ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਦਿੱਤੀ ਹੈ। ਵਿਧਾਇਕ ਗੋਗੀ ਨੇ ਦੱਸਿਆ ਹੈ ਕਿ 10 ਦਿਨਾਂ ਤੋਂ ਉਨ੍ਹਾਂ ਦੇ ਵਟਸਐਪ 'ਤੇ ਕਾਲ ਆ ਰਹੀ ਹੈ।

ਇਹ ਵੀ ਪੜ੍ਹੋ : ਆਨਰ ਕਿਲਿੰਗ : ਪ੍ਰੇਮੀ ਦੇ ਇਸ਼ਕ 'ਚ ਪਈ ਧੀ ਨੂੰ ਪਰਿਵਾਰ ਨੇ ਮਾਰ ਮੁਕਾਇਆ, ਦਾਦੇ ਦਾ ਕਾਲਜਾ ਫਟਿਆ ਤਾਂ ਦੱਸਿਆ ਸੱਚ

ਕਾਲ ਕਰਨ ਵਾਲਾ ਖ਼ੁਦ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਦੱਸ ਰਿਹਾ ਹੈ। ਉਸ ਨੇ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਉਸ ਨੂੰ ਫ਼ਿਰੌਤੀ ਦੀ 25 ਲੱਖ ਰੁਪਏ ਦੀ ਰਕਮ ਨਹੀਂ ਦਿੱਤੀ ਗਈ ਤਾਂ ਉਹ ਉਨ੍ਹਾਂ ਨੂੰ ਜਾਨ ਤੋਂ ਮਾਰ ਦੇਵੇਗਾ।

ਇਹ ਵੀ ਪੜ੍ਹੋ : NRI ਮੁੰਡੇ ਨਾਲ ਵਿਆਹ ਕਰਵਾ ਅਮਰੀਕਾ ਪੁੱਜੀ ਕੁੜੀ, ਅਸਲੀਅਤ ਸਾਹਮਣੇ ਆਈ ਤਾਂ ਸਹੁਰਿਆਂ ਦੇ ਉੱਡੇ ਹੋਸ਼

ਫਿਲਹਾਲ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਸ਼ਿਕਾਇਤ ਦੇਣ ਤੋਂ ਬਾਅਦ ਪੁਲਸ ਹਰਕਤ 'ਚ ਆ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News