‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)

Wednesday, Jun 01, 2022 - 03:47 PM (IST)

‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)

ਅੰਮ੍ਰਿਤਸਰ (ਚੰਦਰ) - ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ‘ਆਪ’ ਦੇ ਵਿਧਾਇਕ ਡਾ.ਜਸਵੀਰ ਸਿੰਘ ਦੀ ਨਿੱਜੀ ਗੱਡੀ ਦੇ ਢਿੱਲਵਾਂ ਨੇੜੇ ਵਾਪਰੇ ਸੜਕ ਹਾਦਸੇ ’ਚ ਹਾਸਦਾਗ੍ਰਸਤ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ‘ਆਪ’ ਵਿਧਾਇਕ ਵਾਲ-ਵਾਲ ਬਚ ਗਏ। ਘਟਨਾ ਸਥਾਨ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵਿਧਾਇਕ ਡਾ.ਜਸਵੀਰ ਸਿੰਘ ਆਪਣੀ ਨਿੱਜੀ ਅੰਡੇਵਰ ਗੱਡੀ ਪੀ.ਬੀ.ਜੀਰੋ 2 ਡੀ.ਜੈਡ 0300 ’ਤੇ ਸਵਾਰ ਹੋ ਕੇ ਜਲੰਧਰ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਢਿੱਲਵਾਂ ਬੱਸ ਅੱਡੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਵਲੋਂ ਅੱਗੇ ਜਾ ਰਹੀ ਆਈ 20 ਕਾਰ ਨੂੰ ਪਿੱਛੇ ਤੋਂ ਟੱਕਰ ਮਾਰੀ ਗਈ।

ਪੜ੍ਹੋ ਇਹ ਵੀ ਖ਼ਬਰ: ਮੁਕਤਸਰ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ

PunjabKesari

ਘਟਨਾ ਸਥਾਨ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਗੱਡੀ ਦੀ ਸਪੀਡ ਬਹੁਤ ਤੇਜ਼ ਸੀ, ਜਿਸ ਕਾਰਨ ਉਹ ਬੇਕਾਬੂ ਹੋ ਕੇ ਫੁੱਟਪਾਥ ਨਾਲ ਟਕਰਾ ਗਈ। ਇਸ ਦੌਰਾਨ ਗੱਡੀ ਦੇ ਟਾਇਰ ਫਟ ਗਏ, ਜਿਸ ਕਾਰਨ ਗੱਡੀ ਕਰੀਬ 200 ਫੁੱਟ ਅੱਗੇ ਜਾ ਕੇ ਸੜਕ ਕਿਨਾਰੇ ਖੜੀ ਇਕ ਜਿੰਨ ਕਾਰ ਅਤੇ ਟਰੈਕਟਰ-ਟਰਾਲੀ ਨੂੰ ਵੀ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ। ਹਾਦਸਾ ਬਹੁਤ ਭਿਆਨਕ ਸੀ, ਜਿਸ ਕਾਰਨ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ। ਗਣੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੱਡੀ ’ਚ ਸਵਾਰ ਵਿਧਾਇਕ ਸਮੇਤ ਸਾਰੇ ਲੋਕ ਵਾਲ-ਵਾਲ ਬਚ ਗਏ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

PunjabKesari
ਆਈ-20 ਕਾਰ ਸਵਾਰਾਂ ਦਾ ਕਹਿਣਾ ਸੀ ਕਿ ਸਾਡੀ ਗੱਡੀ ਪੂਰੀ ਤਰ੍ਹਾਂ ਕੰਡਮ ਹੋ ਚੁੱਕੀ ਹੈ ਪਰ ਵਿਧਾਇਕ ਵਲੋਂ ਉਨ੍ਹਾਂ ਨਾਲ ਕਿਸੇ ਕਿਸਮ ਦੀ ਕੋਈ ਹਮਦਰਦੀ ਜਾਂ ਮੁਆਵਜ਼ੇ ਦੀ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਧਾਇਕ ਗੱਡੀ ’ਚੋਂ ਉਤਰਦੇ ਸਾਰ ਪਹਿਲਾਂ ਕਾਰ ਦੀਆਂ ਨੰਬਰ ਪਲੇਟਾਂ ਨੂੰ ਉਤਾਰਕੇ ਗੱਡੀ ਦੀ ਪਛਾਣ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

PunjabKesari

ਘਟਨਾ ਸਥਾਨ ’ਤੇ ਪਹੁੰਚੇ ਪੁਲਸ ਥਾਣਾ ਢਿੱਲਵਾਂ ਮੁਖੀ ਸੁਖਦੇਵ ਸਿੰਘ ਨੇ ਜ਼ਖ਼ਮੀਆਂ ਇਿਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਅਤੇ ਉਪਰੰਤ ਹਾਦਸਾਗ੍ਰਸਤ ਗੱਡੀਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਸ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਪੀੜਤਾਂ ਨੂੰ ਵਿਧਾਇਕ ਵਲੋਂ ਇਨਸਾਫ਼ ਦਿੱਤਾ ਜਾਂਦਾ ਹੈ ਜਾਂ ਨਹੀਂ?

ਪੜ੍ਹੋ ਇਹ ਵੀ ਖ਼ਬਰ: ਵਿਦੇਸ਼ ਗਏ ਮਦਨ ਲਾਲ ਦਾ 6 ਮਹੀਨਿਆਂ ਤੋਂ ਪਰਿਵਾਰ ਨਾਲ ਨਹੀਂ ਹੋਇਆ ਰਾਬਤਾ, ਚਿੰਤਾ ’ਚ ਡੁੱਬੀ ਪਤਨੀ

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News