'ਕਾਂਗਰਸ ਮਾਡਲ' 'ਤੇ 'ਆਪ' ਨੇ ਕੱਸਿਆ ਤੰਜ, "ਤਿੰਨ ਮੰਤਰੀ ਜੇਲ੍ਹ 'ਚ, ਇਕ CM ਵਿਦੇਸ਼ ਤੇ ਇਕ ਭਾਜਪਾ 'ਚ ਭੱਜ ਗਿਆ"

Friday, Dec 23, 2022 - 01:20 AM (IST)

ਚੰਡੀਗੜ੍ਹ (ਰਮਨਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ‘ਆਪ ਮਾਡਲ ਬਨਾਮ ਕਾਂਗਰਸ ਮਾਡਲ’ ’ਤੇ ਦਿੱਤੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ ਗੱਲ ਕਰ ਰਹੇ ਹਨ, ਉਸ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਦੇ ਤਿੰਨ ਸਾਬਕਾ ਮੰਤਰੀ ਜੇਲ੍ਹ ਵਿਚ ਹਨ। ਇਕ ਮੁੱਖ ਮੰਤਰੀ (ਚਰਨਜੀਤ ਸਿੰਘ ਚੰਨੀ) ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਸੀ ਅਤੇ ਇਕ (ਕੈਪਟਨ ਅਮਰਿੰਦਰ ਸਿੰਘ) ਭਾਜਪਾ ਵਿਚ ਸ਼ਾਮਲ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਅਧਿਕਾਰੀਆਂ ਨੂੰ ਤਾਕੀਦ - 'ਅਜੇ ਖ਼ਤਮ ਨਹੀਂ ਹੋਇਆ ਕੋਰੋਨਾ, ਰੱਖੋ ਉੱਚ ਪੱਧਰੀ ਤਿਆਰੀ'

ਕੰਗ ਨੇ ਕਿਹਾ ਕਿ ਕਾਂਗਰਸ ਮਾਡਲ ਨੇ ਪੰਜਾਬ ’ਤੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ। ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦਿੱਤੀ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਕੀਤਾ। ਪਿਛਲੀਆਂ ਸਰਕਾਰਾਂ ਦੀਆਂ ਕਰਤੂਤਾਂ ਦਾ ਨਤੀਜਾ ਅੱਜ ਪੰਜਾਬ ਦੇ ਨੌਜਵਾਨ ਭੁਗਤ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਟਵਿੱਟਰ 'ਚ ਜੁੜੇਗਾ ਨਵਾਂ ਫੀਚਰ, ਐਲਨ ਮਸਕ ਨੇ ਸਾਂਝੀ ਕੀਤੀ ਜਾਣਕਾਰੀ

ਹੁਣ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਮਾਨ ਸਰਕਾਰ ਅਪਰਾਧੀਆਂ ਅਤੇ ਮਾਫੀਆ ’ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ। ਅਸਲ ਵਿਚ ਅਕਾਲੀ-ਕਾਂਗਰਸੀ ਮਾਨ ਸਰਕਾਰ ਦੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਇਸ ਲਈ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News