‘ਆਪ’ ਸਾਂਸਦ ਸੰਜੀਵ ਅਰੋੜਾ ਨੇ ਗਿਆਸਪੁਰਾ ਗੈਸ ਲੀਕ ਘਟਨਾ ’ਤੇ ਪ੍ਰਗਟਾਇਆ ਦੁੱਖ, ਦਿੱਤੇ ਇਹ ਹੁਕਮ

Sunday, Apr 30, 2023 - 06:35 PM (IST)

ਲੁਧਿਆਣਾ (ਜੋਸ਼ੀ) : ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਸਾਂਸਦ (ਰਾਜ ਸਭਾ ਮੈਂਬਰ) ਸੰਜੀਵ ਅਰੋੜਾ ਨੇ ਅੱਜ ਸਵੇਰੇ ਸ਼ਹਿਰ ਦੇ ਗਿਆਸਪੁਰਾ ਇਲਾਕੇ ਵਿਚ ਹੋਈ ਗੈਸ ਲੀਕ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਅੱਜ ਇਥੋਂ ਜਾਰੀ ਹੋ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨਾਲ ਗੱਲਬਾਤ ਕੀਤੀ ਅਤੇ ਅੱਜ ਦੀ ਦੁਖਦ ਘਟਨਾ ਦੇ ਵੇਰਵੇ ਮੰਗੇ ਹਨ। ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਵਰ ਵਲੋਂ ਜਾਣੂ ਕਰਵਾਇਆ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੰਬੰਧਤ ਇਲਾਕੇ ਵਿਚ ਬੰਦ ਪਏ ਇਕ ਕੋਲਡ ਸਟੋਰ ਵਿਚੋਂ ਗੈਸ ਲੀਕ ਹੋਣ ਕਾਰਣ ਘੱਟੋ ਘੱਟ 9 ਲੋਕਾਂ ਦੀ ਮੌਤ ਦਾ ਖ਼ਦਸ਼ਾ ਹੈ। 

ਇਹ ਵੀ ਪੜ੍ਹੋ : ਪਰਿਵਾਰ ’ਤੇ ਆ ਟੁੱਟਾ ਦੁੱਖਾਂ ਦਾ ਪਹਾੜ, 15 ਸਾਲਾ ਪੁੱਤ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲ ਗਈਆਂ ਚੀਕਾਂ

PunjabKesari

ਇਸ ਤੋਂ ਇਲਾਵਾ ਅਰੋੜਾ ਨੇ ਕਿਹਾ ਕਿ ਜ਼ਿਆਦਾਤਰ ਪੀੜਤ ਗਰੀਬ ਪਰਿਵਾਰਾਂ ਨਾਲ ਸੰਬੰਧਤ ਹਨ। ਇਸ ਲਈ ਉਨ੍ਹਾਂ ਨੇ ਡੀ. ਐੱਮ. ਸੀ. ਐੱਚ. ਲੁਧਿਆਣਾ ਵਿਚ ਜ਼ਖਮੀ ਲੋਕਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਦੱਸਣਯੋਗ ਹੈ ਕਿ ਅਰੋੜਾ ਡੀ. ਐੱਮ. ਸੀ. ਐੱਚ. ਪ੍ਰਬੰਧ ਕਮੇਟੀ ਦੇ ਉਪ ਪ੍ਰਧਾਨ ਵੀ ਹਨ। ਅਰੋੜਾ ਨੇ ਪੁਲਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੂੰ ਪੂਰਾ ਸਹਿਯੋਗ ਦੋਣ ਦਾ ਭਰੋਸਾ ਵੀ ਦਿੱਤਾ ਹੈ। ਇਸ ਦੌਰਾਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਡੀ. ਐੱਮ. ਸੀ. ਐੱਚ. ਦੇ ਪ੍ਰਿੰਸੀਪਲ ਨਾਲ ਵੀ ਗੱਲ ਕੀਤੀ ਹੈ ਅਤੇ ਜੇ ਕਿਸੇ ਨੂੰ ਉਥੋਂ ਸ਼ਿਫਟ ਕਰਨ ਦੀ ਲੋੜ ਹੈ ਤਾਂ ਐਮਰਜੈਂਸੀ ਦੀ ਸਥਿਤੀ ਵਿਚ ਸਾਰੇ ਪ੍ਰਬੰਧ ਤੁਰੰਤ ਕੀਤੇ ਜਾਣ ਲਈ ਆਖਿਆ ਹੈ। 

ਇਹ ਵੀ ਪੜ੍ਹੋ : ਫੁੱਫੜ ਨੇ ਆਪਣੀ ਪ੍ਰੇਮਿਕਾ ਨਾਲ ਕਰਵਾ ਦਿੱਤਾ ਭਤੀਜੇ ਦਾ ਵਿਆਹ, ਜਦੋਂ ਕਰਤੂਤ ਖੁੱਲ੍ਹੀ ਤਾਂ ਕਰਵਾ ਦਿੱਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News